ਮਲੇਰਕੋਟਲਾ: ਪਿਛਲੇ ਚਾਰ ਦਿਨਾਂ ਤੋਂ ਜਲ ਸਪਲਾਈ ਵਿਭਾਗ ਦੇ ਮੁਲਾਜਮਾਂ ਵੱਲੋਂ ਪ੍ਰਦਰਸ਼ਨ ਜਾਰੀ ਹੈ। ਸਾਰੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਜਰਨਲ ਸਕੱਤਰ ਪ੍ਰੋ.ਜਸਵੰਤ ਸਿੰਘ ਪਹੁੰਚੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾਂ ਨੇ ਵੀ ਉੱਥੇ ਪਹੁੰਚ ਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਸਾਥ ਦਿੱਤਾ ਅਤੇ ਕੈਪਟਨ ਸਰਕਾਰ ਨੂੰ ਹਰ ਪਾਸਿਓਂ ਫ਼ੇਲ ਦੱਸਿਆ।
ਮਲੇਰਕੋਟਲਾ 'ਚ ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦਾ ਪ੍ਰਦਰਸ਼ਨ ਜਾਰੀ - ਮਲੇਰਕੋਟਲਾ
ਮਲੇਰਕੋਟਲਾ 'ਚ ਪਿਛਲੇ ਚਾਰ ਦਿਨਾਂ ਤੋਂ ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦਾ ਪ੍ਰਦਰਸ਼ਨ ਜਾਰੀ। ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ ਜਲ ਸਪਲਾਈ ਵਿਭਾਗ ਦੇ ਮੁਲਾਜ਼ਮ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈਂਦੀ ਤੇ ਲਿਖਤੀ ਭਰੋਸਾ ਨਹੀਂ ਦਿੰਦੀ ਉਦੋਂ ਤੱਕ ਸੰਘਰਸ ਜਾਰੀ ਰੱਖਣਗੇ ਅਤੇ ਆਪਣੀ ਜਾਨ ਦੇਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਲੋਕ ਇਨਸਾਫ਼ ਪਾਰਟੀ ਦੇ ਆਗੂ ਜਸਵੰਤ ਸਿੰਘ ਨੇ ਕਿਹਾ ਕਿ ਸਰਕਾਰ ਹਰ ਪੱਖੋਂ ਫ਼ੇਲ ਨਜ਼ਰ ਆ ਰਹੀ ਹੈ ਅਤੇ ਹਰ ਵਰਗ ਕਿਸਾਨ, ਮੁਲਾਜ਼ਮ ਸਭ ਸੜਕਾਂ ਟਤੇ ਇਨਸਾਫ਼ ਲਈ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਇਨ੍ਹਾਂ ਮੁਲਾਜ਼ਮਾਂ ਦੇ ਹੱਕ 'ਚ ਖੜੀ ਹੈ।
ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਮੁਲਾਜ਼ਮਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਹੈ। ਚੀਮਾ ਨੇ ਕੈਪਟਨ ਸਰਕਾਰ ਨੂੰ ਘੇਰਦਿਆ ਕਿਹਾ ਕਿ ਸਰਕਾਰ ਫ਼ੇਲ ਨਜ਼ਰ ਆ ਰਹੀ ਹੈ ਕਿਉਂਕਿ ਹਰ ਵਰਗ ਚਾਹੇ ਕਿਸਾਨ ਹੋਣ, ਮਜ਼ਦੂਰ ਹੋਣ ਜਾਂ ਮੁਲਾਜ਼ਮ ਹੋਣ, ਅੱਜ ਸਾਰੇ ਸੜਕਾਂ 'ਤੇ ਬੈਠ ਕੇ ਆਪਣੇ ਹੱਕ ਮੰਗਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕੈਪਟਨ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਜੋ ਲੋਕਾਂ ਦੇ ਹੱਕ ਹਨ ਉਹ ਉਨ੍ਹਾਂ ਨੂੰ ਦਿੱਤੇ ਜਾਣ, ਨਹੀਂ ਤਾਂ ਆਉਣ ਵਾਲੀਆਂ ਚੋਣਾਂ 'ਚ ਲੋਕ ਆਪਣੀ ਤਾਕਤ ਕੈਪਟਨ ਸਰਕਾਰ ਨੂੰ ਦਿਖਾ ਦੇਣਗੇ।