ਮਲੇਰਕੋਟਲਾ: ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਭੋਗੀਵਾਲ ਵਿਖੇ ਪਾਣੀ ਦੀ ਟੈਂਕੀ ਤੇ ਚੜ ਪ੍ਰਦਰਸ਼ਨ ਕਰਦੇ ਹੋਏ ਅੱਜ 10 ਦਿਨ ਹੋ ਚੁੱਕੇ ਹਨ ਜਿਸ ਕਰਕੇ ਹੁਣ ਇਨ੍ਹਾਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ ਨੇ ਧਰਨਾਕਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਰਿਪੋਰਟ ਮੁੱਖ ਮੰਤਰੀ ਵੱਲੋਂ ਬਣਾਈ ਗਈ ਸਬ-ਕਮੇਟੀ ਨੂੰ ਸੌਂਪ ਦਿੱਤੀ ਗਈ ਹੈ ਅਤੇ 11 ਜੁਲਾਈ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਧਰਨਾਕਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਜੇਕਰ 11 ਜੁਲਾਈ ਨੂੰ ਫ਼ੈਸਲਾ ਉਨ੍ਹਾਂ ਦੇ ਹੱਕ ਵਿੱਚ ਨਾ ਆਇਆ ਤਾਂ ਇਹ ਭੁੱਖ ਹੜਤਾਲ ਮਰਨ ਵਰਤ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ।