ਸੰਗਰੂਰ: ਦੇਸ਼ ਵਿਚ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ NGT ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਹੁਕਮ ਦਿੱਤੇ ਸਨ ਪਰ ਕਿਤੇ ਨਾ ਕਿਤੇ ਕਿਸਾਨਾਂ ਨੂੰ ਸਰਕਾਰ ਦੇ ਇਸ ਵਾਅਦੇ ਨੂੰ ਸਵੀਕਾਰ ਕਰਨਾ ਮਹਿੰਗਾ ਪੈ ਗਿਆ। ਲਹਿਰਾਗਾਗਾ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਏ ਬਿਨਾ ਕਣਕ ਦੀ ਸਿੱਧੀ ਬਿਜਾਈ ਕਰ ਦਿੱਤੀ ਜਿਸ ਕਰਕੇ ਕਣਕ ਦੀ ਫ਼ਸਲ ਵਿੱਚ ਸੁੰਡੀਆਂ ਪੈ ਗਈਆਂ ਤੇ ਫਸਲ ਖ਼ਰਾਬ ਹੋ ਗਈ।
ਪਰਾਲੀ ਨਾ ਸਾੜਨ ਦਾ ਨਤੀਜਾ ਭੁਗਤ ਰਹੇ ਨੇ ਕਿਸਾਨ
ਲਹਿਰਾਗਾਗਾ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਏ ਬਿਨਾ ਕਣਕ ਦੀ ਸਿੱਧੀ ਬਿਜਾਈ ਕਰ ਦਿੱਤੀ ਜਿਸ ਕਰਕੇ ਕਿਸਾਨਾਂ ਦੀ ਕਣਕ ਦੀ ਫਸਲ ਵਿੱਚ ਸੁੰਡੀਆਂ ਪੈ ਗਈਆਂ ਹਨ ਜਿਸ ਦੇ ਚਲਦਿਆਂ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ।
ਇਸ ਬਾਰੇ ਕਿਸਾਨਾਂ ਨੇ ਕਿਹਾ ਕਿ ਪਰਾਲੀ ਸਾੜੇ ਬਿਨਾਂ ਫ਼ਸਲ ਬਿਜਣ ਕਰਕੇ ਉਨ੍ਹਾਂ ਦੀ ਕਾਫ਼ੀ ਫ਼ਸਲ ਬਰਬਾਦ ਹੋ ਗਈ ਤੇ ਹੁਣ ਉਨ੍ਹਾਂ ਨੂੰ ਮੁੜ ਫ਼ਸਲ ਵਾਹੁਣਾ ਪਵੇਗੀ। ਕਿਸਾਨਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਫ਼ਸਲ ਖ਼ਰਾਬ ਹੋਈ ਹੈ ਜਿਸ ਦੀ ਜ਼ਿੰਮੇਵਾਰ ਸਰਕਾਰ ਹੈ।
ਕਿਸਾਨ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਖੇਤੀਬਾੜੀ ਵਿਭਾਗ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ ਮਹਿਕਮੇ ਨੂੰ ਫ਼ਸਲ ਦੇ ਨੁਕਸਾਨ ਬਾਰੇ ਦੱਸਿਆ ਪਰ ਉਨ੍ਹਾਂ ਨੇ ਟਾਲਮਟੋਲ ਕਰ ਦਿੱਤਾ। ਹੁਣ ਵੇਖਣ ਵਾਲੀ ਗੱਲ ਇਹ ਹੈ ਕੀ ਸਰਕਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?