ਸੰਗਰੂਰ: ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦਾ ਕਹਿਰ ਜਾਰੀ ਹੈ ਤੇ ਆਵਾਜਾਈ ਵੇਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਬਾਰੇ ਜਦੋਂ ਈਟੀਵੀ ਭਾਰਤ ਦੀ ਟੀਮ ਨੇ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਹੁਣ ਤੱਕ ਅਵਾਰਾਂ ਪਸ਼ੂਆਂ ਦੀ ਮਾਰ ਨਾਲ 4 ਲੋਕਾਂ ਦੀ ਮੌਤ ਤੇ ਦਰਜਨਾਂ ਦੀ ਗਿਣਤੀ 'ਚ ਲੋਕ ਜ਼ਖ਼ਮੀ ਹੋ ਚੁਕੇ ਹਨ। ਅਵਾਰਾ ਪਸ਼ੂਆਂ ਦੇ ਕਹਿਰ ਕਰਕੇ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ ਤੇ ਉਹ ਪਸ਼ੂਆਂ ਤੋਂ ਨਿਪਟਾਰਾ ਚਾਹੁੰਦੇ ਹਨ।
ਇਸ ਦੇ ਨਾਲ ਹੀ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦਾ ਕਹਿਰ ਦੇ ਲਈ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂ ਸੜਕਾਂ ਤੇ ਸ਼ਰੇਆਮ ਘੁੰਮ ਰਹੇ ਹਨ ਜਿਸ ਦੇ ਜ਼ਿੰਮੇਵਾਰ ਸਰਕਾਰ ਤੇ ਪ੍ਰਸ਼ਾਸਨ ਦੋਵੇਂ ਹਨ। ਸਰਕਾਰ ਸਾਡੇ ਤੋਂ ਟੈਕਸ ਵਸੂਲ ਰਹੀ ਹੈ ਪਰ ਸਾਨੂੰ ਕੋਈ ਸਹੂਲਤ ਨਹੀਂ ਦੇ ਰਹੀ।