ਪੰਜਾਬ

punjab

ETV Bharat / state

ਦਲਿਤ ਨੌਜਵਾਨ ਨਾਲ 4 ਲੋਕਾਂ ਨੇ ਕੀਤੀ ਕੁੱਟਮਾਰ, ਹੋਈ ਮੌਤ

ਪਿੰਡ ਚੰਗਾਲੀਵਾਲਾ ਵਿੱਚ ਇੱਕ ਦਲਿਤ ਨੌਜਵਾਨ ਨਾਲ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਕੁਟਮਾਰ ਕੀਤੀ ਗਈ। ਜਿਸ ਦੌਰਾਨ ਉਸ ਦੀ ਅੱਜ ਸਵੇਰੇ ਹਸਪਤਾਲ ਵਿੱਚ ਮੌਤ ਹੋ ਗਈ।

ਫ਼ੋਟੋ

By

Published : Nov 16, 2019, 3:10 PM IST

ਲਹਿਰਾਗਾਗਾ: ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਦਲਿਤ ਨੌਜਵਾਨ ਦੀ ਕੁਝ ਲੋਕਾਂ ਵਲੋਂ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ।

ਵੇਖੋ ਵੀਡੀਓ

ਜਗਮੇਲ ਸਿੰਘ ਨਾਂਅ ਦੇ ਦਲਿਤ ਨੌਜਵਾਨ ਨਾਲ ਇਨ੍ਹੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਪੀੜਤ ਦੀਆਂ ਲੱਤਾ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਗਿਆ ਜਿਸ ਤੋਂ ਬਾਅਦ ਪੀੜਤ ਨੌਜਵਾਨ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਮ੍ਰਿਤਕ ਨੌਜਵਾਨ ਦੇ ਮੁੰਡੇ ਨੇ ਦੱਸਿਆ ਕਿ ਉਸ ਦੇ ਪਿਤਾ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਸੀ, ਉਨ੍ਹਾਂ ਨੇ ਦੱਸਿਆ ਕਿ ਪਿੰਡ ਦੇ 4 ਲੋਕਾਂ ਨੇ ਉਸ ਨੂੰ ਇੰਨ੍ਹੀ ਬੇਰਹਿਮੀ ਨਾਲ ਕੁੱਟਿਆ ਕਿ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਅਤੇ ਉਸ ਦੀਆਂ ਦੋਵੇਂ ਲੱਤਾਂ ਕੱਟਣੀਆਂ ਪਈਆਂ ਪਰ ਅੱਜ ਸਵੇਰੇ ਉਸ ਦੇ ਇਨਫੈਕਸ਼ਨ ਹੋਣ ਨਾਲ ਉਸ ਦੀ ਮੌਤ ਹੋ ਗਈ।

ਉੱਥੇ ਹੀ ਦਲਿਤ ਸਮਾਜ ਦੇ ਲੋਕ ਪੀੜਤ ਨੂੰ ਇਨਸਾਫ ਦਿਵਾਉਣ ਲਈ ਅੱਗੇ ਆ ਰਹੇ ਹਨ। ਇਸ ਮਾਮਲੇ 'ਤੇ ਐਸ.ਸੀ. ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਦਾ ਕਹਿਣਾ ਹੈ ਕਿ ਉਸ ਦੇ ਧਿਆਨ ਵਿੱਚ ਇਸ ਕੇਸ ਦੇ ਆਉਣ ਤੋਂ ਬਾਅਦ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

ਦੂਜੇ ਪਾਸੇ ਦਲਿਤ ਭਲਾਈ ਸੰਗਠਨ ਦੇ ਪੰਜਾਬ ਪ੍ਰਧਾਨ ਦਰਸ਼ਨ ਕਾਂਗੜਾ ਦਾ ਕਹਿਣਾ ਹੈ ਕਿ ਦਲਿਤਾਂ ‘ਤੇ ਕੁਝ ਉੱਚ ਜਾਤੀ ਦੇ ਲੋਕਾਂ ਦੇ ਅਜਿਹੇ ਵਹਿਸ਼ੀਆਨਾ ਅੱਤਿਆਚਾਰ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਭਰੋਸਾ ਦਿੱਤਾ ਜਾਵੇਗਾ ਕਿ ਅਸੀਂ ਚਾਹੁੰਦੇ ਹਾਂ ਕਿ ਉਨ੍ਹਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇ। ਇਸ ਮਾਮਲੇ ਬਾਰੇ ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਢੀਡਸਾ ਨੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਇੱਕ ਹੈ, ਜੋ ਦੋਸ਼ੀ ਹਨ, ਉਨ੍ਹਾਂ ਨੂੰ ਸਜਾ ਮਿਲਣੀ ਚਾਹੀਦੀ ਹੈ।

ABOUT THE AUTHOR

...view details