ਸੰਗਰੂਰ: ਲਹਿਰਾਗਾਗਾ ਦੇ ਪਿੰਡ ਰਾਏਧਰਾਨਾ ਵਿੱਚ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਲਾਲਚ ਦੇ ਕੇ ਬਿਜਲੀ ਠੀਕ ਕਰਵਾਉਣ ਲਈ ਬਿਜਲੀ ਦੇ ਖੰਬੇ 'ਤੇ ਚੜ੍ਹਾ ਦਿੱਤਾ, ਜਿੱਥੇ ਉਸ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਬਿਜਲੀ ਅਧਿਕਾਰੀਆਂ ਦੇ ਖ਼ਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬਿਜਲੀ ਗਰਿੱਡ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।
ਬਿਜਲੀ ਮੁਲਾਜ਼ਮਾਂ ਨੇ ਨੌਜਵਾਨ ਨੂੰ ਚੜ੍ਹਾਇਆ ਖੰਬੇ 'ਤੇ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ - ਬਿਜਲੀ ਗਰਿੱਡ ਰਾਏਧਰਾਨਾ
ਲਹਿਰਾਗਾਗਾ ਦੇ ਪਿੰਡ ਰਾਏਧਰਾਨਾ ਵਿੱਚ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਲਾਲਚ ਦੇ ਕੇ ਬਿਜਲੀ ਠੀਕ ਕਰਵਾਉਣ ਲਈ ਬਿਜਲੀ ਦੇ ਖੰਬੇ 'ਤੇ ਚੜ੍ਹਾ ਦਿੱਤਾ ,ਜਿੱਥੇ ਉਸ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਗੋਬਿੰਦ ਸਿੰਘ ਨੂੰ ਬਿਜਲੀ ਵਿਭਾਗ ਦੇ ਮੁਲਜ਼ਾਮ ਪਾਵਰ ਲਾਈਨ 'ਚ ਪਏ ਨੁਕਸ ਨੂੰ ਠੀਕ ਕਰਾਉਂਣ ਲਈ ਨਾਲ ਲੈ ਕੇ ਗਏ ਸਨ, ਜਿਸ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਨੇ ਉਸ ਦੇ ਭਰਾ ਨੂੰ ਬਿਜਲੀ ਦੇ ਖੰਬੇ 'ਤੇ ਚੜ੍ਹਾ ਦਿੱਤਾ, ਜਿੱਥੇ ਕਰੰਟ ਲੱਗਣ ਨਾਲ ਉਸ ਦੇ ਭਰਾ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਭਰਾ ਨੇ ਮੰਗ ਕੀਤੀ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਪਹੁੰਚੇ ਪੁਲਿਸ ਅਧਿਕਾਰੀ ਸੁਰਿੰਦਰ ਭੱਲਾ ਨੇ ਦੱਸਿਆ ਕਿ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।