ਨਵਾਂ ਸ਼ਹਿਰ : ਪਿੰਡ ਦੌਲਤਪੁਰ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ 8 ਸਾਲਾ ਬੱਚੇ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਬੱਚੇ ਦੀ ਲਾਸ਼ ਪਿੰਡ ਦੇ ਹੀ ਇੱਕ ਖੂਹ ਤੋਂ ਬਰਾਮਦ ਕੀਤੀ। ਪੁਲਿਸ ਨੇ ਇਸ ਮਾਮਲੇ 'ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।
ਮ੍ਰਿਤਕ ਬੱਚੇ ਦੀ ਪਛਾਣ ਸਾਹਿਲ ਵਜੋਂ ਹੋਈ ਹੈ ਤੇ ਉਹ ਬੀਤੇ ਤਿੰਨ ਸਾਲਾਂ ਤੋਂ ਆਪਣੀ ਨਾਨੀ ਕੋਲ ਰਹਿ ਰਿਹਾ ਸੀ। ਇਸ ਸਬੰਧ 'ਚ ਸਾਹਿਲ ਦੇ ਰਿਸ਼ਤੇਦਾਰ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਬੀਤੇ ਦਿਨ ਉਸ ਦੀ ਮਾਂ ਨੇ ਉਸ ਨੂੰ ਫੋਨ 'ਤੇ ਜਾਣਕਾਰੀ ਦਿੱਤੀ ਕਿ ਸਾਹਿਲ ਨਹੀਂ ਮਿਲ ਰਿਹਾ। ਉਸ ਨੇ ਦੱਸਿਆ ਕਿ ਉਸ ਵੇਲੇ ਉਹ ਕੰਮ ਕਰਨ ਲਈ ਜਲੰਧਰ ਗਿਆ ਹੋਇਆ ਸੀ। ਘਰ ਨਹੀਂ ਪਰਤਿਆ ਤਾਂ ਉਨ੍ਹਾਂ ਨੇ ਪੂਰੇ ਪਿੰਡ ਵਿੱਚ ਸਾਹਿਲ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਦੇਰ ਰਾਤ ਤੱਕ ਸਾਹਿਲ ਬਾਰੇ ਜਾਣਕਾਰੀ ਨਾਂ ਮਿਲਣ 'ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਉਨ੍ਹਾਂ ਦਾ ਰਿਸ਼ਤੇਦਾਰ ਹੈ, ਜੋ ਕੀ ਰਿਸ਼ਤੇ ਵਿੱਚ ਸਾਹਿਲ ਦਾ ਮਾਮਾ ਲਗਦਾ ਹੈ, ਉਹ ਉਸ ਨੂੰ ਕੀ ਲੰਮੇਂ ਸਮੇਂ ਤੋਂ ਨਹੀਂ ਬੁਲਾਉਂਦੇ। ਉਸ ਵਿਅਕਤੀ ਨੇ ਹੀ ਸਾਹਿਲ ਦਾ ਕਤਲ ਕੀਤਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਲੁਜ਼ਮ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਬਾਰੇ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ 8 ਸਾਲਾ ਬੱਚਾ ਸਾਹਿਲ ਜੋ ਕਿ ਪਿੰਡ ਦੇ ਸਕੂਲ ਵਿੱਚ ਚੌਥੀ ਕਲਾਸ ਦਾ ਵਿਦਿਆਰਥੀ ਸੀ। ਸਾਹਿਲ ਬੀਤੇ ਤਿੰਨ ਸਾਲਾਂ ਤੋਂ ਆਪਣੇ ਨਾਨਕੇ ਪਿੰਡ ਦੌਲਤਪੁਰ ਵਿੱਚ ਰਹਿ ਰਿਹਾ ਸੀ। ਸ਼ਨੀਵਾਰ ਬਾਅਦ ਦੁਪਹਿਰ ਕਰੀਬ ਡੇਢ ਵਜੇ ਤੋਂ ਉਹ ਘਰੋਂ ਲਾਪਤਾ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤੇ ਪਿੰਡ ਦੇ ਇਹ ਵਸਨੀਕ ਕਰਨ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਪੁੱਛਗਿੱਛ ਦੇ ਦੌਰਾਨ ਉਸ ਨੇ ਬੱਚੇ ਦੇ ਕਤਲ ਦੀ ਗੱਲ ਆਖੀ। ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਬੱਚੇ ਦੀ ਲਾਸ਼ ਪਿੰਡ ਦੇ ਇੱਕ ਖੂਹ ਚੋਂ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਜੁਡੀਸ਼ੀਅਲ ਮੈਜਿਸਟਰੇਟ ਦੀ ਹਾਜਰੀ ਵਿੱਚ ਲਾਸ਼ ਨੂੰ ਖੂਹ ਵਿਚੋਂ ਕੱਢ ਲਿਆ ਗਿਆ ਹੈ, ਉਨ੍ਹਾਂ ਇਹ ਵੀ ਦੱਸਿਆ ਕਿ ਬੱਚੇ ਦਾ ਕਤਲ ਇੱਕ ਤੇਜਧਾਰ ਹਥਿਆਰ ਨਾਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਬਠਿੰਡਾ: ਮੰਦਰ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ