ਖਟਕੜ ਕਲਾਂ:ਮੁੱਖ ਮੰਤਰੀ ਦੇ ਅਹੁਦੇ ਦੇ ਲਈ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਲਈ ਹੈ। ਇਸ ਦੇ ਨਾਲ ਹੀ ਉਹ ਪੰਜਾਬ ਦੇ ਨਵੇਂ ਸੀਐੱਮ ਬਣ ਗਏ ਹਨ।
16ਵੀਂ ਵਿਧਾਨਸਭਾ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਸਹੁੰ ਚੁੱਕ ਦੇ ਨਾਲ ਭਗਵੰਤ ਮਾਨ 16 ਵਿਧਾਨਸਭਾ ਦੇ ਮੁੱਖ ਮੰਤਰੀ ਬਣ ਗਏ ਹਨ। ਸ਼ਹੀਦ ਦੀ ਧਰਤੀ ਨੂੰ ਸਰਕਾਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁੱਕਵਾਈ ਹੈ।
ਸੀਐੱਮ ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ
ਸੀਐੱਮ ਭਗਵੰਤ ਮਾਨ ਨੇ ਆਪਣੇ ਪਹਿਲਾਂ ਸੰਬੋਧਨ ’ਚ ਲੋਕਾਂ ਤੋਂ ਉਨ੍ਹਾਂ ਦਾ ਸਾਥ ਮੰਗਿਆ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਹ ਜਨਤਾ ਵਰਗੇ ਹਨ ਅਤੇ ਜਨਤਾ ਵਰਗੇ ਹੀ ਰਹਿਣਗੇ। ਸੁਧਾਰ ਦੇ ਲਈ ਲੋਕਾਂ ਦਾ ਸਾਥ ਚਾਹੀਦਾ ਹੋਵੇਗਾ।
'ਹਰ ਕੋਈ ਕਰੇ ਲੋਕਾਂ ਦਾ ਸਨਮਾਨ'
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੁਣ ਹੋਏ ਸਾਰੇ ਵਿਧਾਇਕਾ ਨੂੰ ਹੰਕਾਰ ਨਾ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਕਿਹਾ ਕਿ ਸਾਰਿਆਂ ਨੂੰ ਲੋਕਾਂ ਦਾ ਸਨਮਾਨ ਕਰਨਾ ਹੈ। ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਨਹੀਂ ਪਾਈ ਉਨ੍ਹਾਂ ਦਾ ਵੀ ਸਨਮਾਨ ਕਰਨਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਦਾ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜੋ:ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਪੀਐੱਮ ਮੋਦੀ ਨੇ ਦਿੱਤੀ ਭਗਵੰਤ ਮਾਨ ਨੂੰ ਵਧਾਈ
ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸੀਐੱਮ ਅਹੁਦੇ ਦੇ ਲਈ ਸਹੁੰ ਚੁੱਕ ਲਈ ਹੈ। ਇਸ ਨਾਲ ਭਗਵੰਤ ਮਾਨ 16ਵੀਂ ਵਿਧਾਨਸਭਾ ਦੇ ਮੁੱਖ ਮੰਤਰੀ ਬਣ ਗਏ ਹਨ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਖ਼ਾਸ ਮੌਕੇ ਦੀ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆ ਲਿਖਿਆ, "@BhagwantMann ਨੂੰ ਵਧਾਈ, ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮੌਕੇ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਗੇ।"