ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੁਣ ਹੋਏ ਸਾਰੇ ਵਿਧਾਇਕਾ ਨੂੰ ਹੰਕਾਰ ਨਾ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਕਿਹਾ ਕਿ ਸਾਰਿਆਂ ਨੂੰ ਲੋਕਾਂ ਦਾ ਸਨਮਾਨ ਕਰਨਾ ਹੈ। ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਨਹੀਂ ਪਾਈ ਉਨ੍ਹਾਂ ਦਾ ਵੀ ਸਨਮਾਨ ਕਰਨਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਦਾ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।
ਭਗਵੰਤ ਮਾਨ ਦੀ ਹੋਈ ਤਾਜਪੋਸ਼ੀ, ਹੁਣ 'ਮਾਨ' ਹੱਥ ਪੰਜਾਬ ਦੀ ਕਮਾਨ
13:52 March 16
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਪੀਲ
13:32 March 16
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ
ਖਟਕੜ ਕਲਾਂ 'ਚ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸਦੇ ਨਾਲ ਹੀ ਉਹ ਪੰਜਾਬ ਦੇ ਨਵੇਂ ਸੀਐੱਮ ਬਣ ਗਏ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਹਨ।
13:25 March 16
ਭਗਵੰਤ ਮਾਨ ਨੇ ਚੁੱਕੀ ਸਹੁੰ
ਭਗਵੰਤ ਮਾਨ ਨੇ ਸੀਐੱਮ ਅਹੁਦੇ ਲਈ ਸਹੁੰ ਚੁੱਕ ਲਈ ਹੈ। ਇਸ ਨਾਲ ਉਹ ਪੰਜਾਬ ਦੇ ਸੀਐੱਮ ਬਣ ਗਏ ਹਨ।
13:24 March 16
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਵਿਖੇ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਹਨ
12:51 March 16
ਸੀਐੱਮ ਸਹੁੰ ਚੁੱਕ ਸਮਾਗਮ ਕਾਰਨ ਟ੍ਰੈਫਿਕ ਡਾਇਵਰਟ
ਸੀਐੱਮ ਸਹੁੰ ਚੁੱਕ ਸਮਾਗਮ ਦੇ ਚੱਲਦਿਆ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਜਲੰਧਰ ਤੋਂ ਚੰਡੀਗੜ੍ਹ ਆਉਣ ਜਾਣ ਦੇ ਲਈ ਬੰਗਾ ਰੂਟ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਚੰਡੀਗੜ੍ਹ ਜਾਣ ਦੇ ਲਈ ਫਗਵਾੜਾ ਫਿਲੌਰ ਤੋਂ ਲੁਧਿਆਣਾ ਦਾ ਰਸਤਾ ਇਸਤੇਮਾਲ ਕਰਨਾ ਹੋਵੇਗਾ।
ਚੰਡੀਗੜ੍ਹ ਤੋਂ ਜਲੰਧਰ ਅੰਮ੍ਰਿਤਸਰ ਜਾਣ ਦੇ ਲਈ ਵੀ ਲੁਧਿਆਣਾ, ਫਗਵਾੜਾ, ਜਲੰਧਰ ਅੰਮ੍ਰਿਤਸਰ ਰੂਟ ਦਾ ਇਸਤੇਮਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਹੁਸ਼ਿਆਰਪੁਰ ਤੋਂ ਬਲਾਚੌਰ, ਰੋਪੜ ਹੁੰਦੇ ਹੋਏ ਚੰਡੀਗੜ੍ਹ ਜਾ ਸਕਦੇ ਹਨ। ਚੰਡੀਗੜ੍ਹ ਤੋਂ ਮੋਹਾਲੀ ਤੋਂ ਬਲਾਚੌਰ ਗੜਸ਼ੰਕਰ ਹੁੰਦੇ ਹੋਏ ਹੁਸ਼ਿਆਰਪੁਰ ਤੋਂ ਜਲੰਧਰ ਅੰਮ੍ਰਿਤਸਰ ਜਾ ਸਕਦੇ ਹਨ। ਹਾਲਾੰਕਿ ਜੋ ਲੋਕ ਸਹੁੰ ਚੁੱਕ ਸਮਾਗਮ ਚ ਸ਼ਾਮਲ ਹੋਣ ਜਾ ਰਹੇ ਹਨ, ਉਨ੍ਹਾਂ ਦੇ ਲਈ ਇਹ ਰੂਟ ਖੁਲ੍ਹਿਆ ਰਹੇਗਾ।
12:33 March 16
ਸਹੁੰ ਚੁੱਕ ਸਮਾਗਮ ਦੇ ਲਈ ਤਿਆਰੀਆਂ ਪੂਰੀਆਂ
ਖਟਕੜ ਕਲਾਂ ਵਿਖੇ ਪੰਜਾਬ ਚ ਮੁੱਖ ਮੰਤਰੀ ਦੀ ਸਹੁੰ ਚੁੱਕ ਸਮਾਗਮ ਦੇ ਲਈ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ।
ਸਮਾਗਮ ’ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ, ਜੋ ਨਵੀਂ ਸਰਕਾਰ ਆਮ ਆਦਮਾ ਪਾਰਟੀ ਦੀ ਬਣੀ ਹੈ। ਉਸ ਚ ਲਗਦਾ ਵੀ ਹੈ ਕਿ ਸਾਰੇ ਆਮ ਆਦਮੀ ਹੈ। ਪਾਰਟੀ ਆਮ ਹੈ ਪਰ ਵਿਚਾਰ ਖਾਸ ਹੈ। ਪੰਜਾਬ ਖੁਸ਼ਹਾਲ ਹੋਵੇ ਅਤੇ ਸ਼ੁਖ ਸ਼ਾਂਤੀ ਹੋਵੇ।"
12:11 March 16
ਖਟਕੜ ਕਲਾਂ ਪਹੁੰਚੇ ਰਾਜਪਾਲ
ਸਹੁੰ ਚੁੱਕ ਸਮਾਗਮ ’ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚ ਚੁੱਕੇ ਹਨ। ਕੁਝ ਹੀ ਸਮੇਂ ਬਾਅਦ ਭਗਵੰਤ ਮਾਨ ਸੀਐੱਮ ਅਹੁਦੇ ਦੇ ਲਈ ਸਹੁੰ ਚੁੱਕਣਗੇ।
12:08 March 16
ਇਹ ਸਿਰਫ ਅਜੇ ਸ਼ੁਰੂਆਤ ਹੈ- ਗੁਰਦਾਸ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਧਾਨਸਭਾ ਚੋਣਾਂ ’ਚ 92 ਸੀਟਾਂ ਲੈ ਕੇ ਜਿੱਤ ਹਾਸਿਲ ਕੀਤੀ ਹੈ ਜੋ ਇੱਕ ਨਵੀਂ ਸ਼ੁਰੂਆਤ ਹੈ। ਆਮ ਆਦਮੀ ਪਾਰਟੀ ਵਿਚਾਰਧਾਰਾ ਵਿਸ਼ੇਸ਼ ਹੈ। ਮੈਂ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਉਨ੍ਹਾਂ (ਆਪ) ਨੂੰ ਖੁਸ਼ਹਾਲ ਪੰਜਾਬ ਬਣਾਉਣ ਦੀ ਹਿੰਮਤ ਦੇਵੇ:।
11:18 March 16
ਥੋੜੀ ਦੇਰ ’ਚ ਭਗਵੰਤ ਮਾਨ ਪਹੁੰਚਣਗੇ ਖਟਕੜ ਕਲਾਂ
ਭਗਵੰਤ ਮਾਨ ਥੋੜੀ ਦੇਰ ’ਚ ਖਟਕੜ ਕਲਾਂ ਵਿਖੇ ਪਹੁੰਚਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਅਰਵਿੰਦ ਕੇਜਰੀਵਾਲ ਵੀ ਹਨ।
11:01 March 16
ਫਗਵਾੜਾ ਤੋਂ ਖਟਕੜ ਕਲਾਂ ਤੱਕ ਬਸੰਤੀ ਰੰਗ ’ਚ ਰੰਗਿਆ ਰਾਹ
ਫਗਵਾੜਾ ਤੋਂ ਖਟਕੜ ਕਲਾਂ ਤੱਕ ਰਾਹ ਬਸੰਤੀ ਰੰਗ ’ਚ ਰੰਗ ਗਿਆ ਹੈ। ਇਸ ਦੌਰਾਨ ਕਿਧਰੇ ਕਿਧਰੇ ਜਾਮ ਵਰਗਾ ਮਾਹੌਲ ਵੀ ਬਣਿਆ ਹੋਇਆ ਹੈ।
09:56 March 16
ਖਟਕੜ ਕਲਾਂ ਪਹੁੰਚਣ ਲਈ ਰਵਾਨਾ ਹੋਏ ਭਗਵੰਤ ਮਾਨ
ਸੂਰਜ ਦੀ ਸੁਨਹਿਰੀ ਕਿਰਨ ਅੱਜ ਇੱਕ ਨਵਾਂ ਸਵੇਰਾ ਲੈਕੇ ਆਈ ਹੈ। ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਅੱਜ ਪੂਰਾ ਪੰਜਾਬ ਖਟਕੜ ਕਲਾਂ ਚ ਸਹੁੰ ਚੁੱਕੇਗਾ। ਸ਼ਹੀਦ ਭਗਤ ਸਿੰਘ ਜੀ ਦੀ ਸੋਚ ’ਤੇ ਪਹਿਰਾ ਦੇਣ ਦੇ ਲਈ ਮੈ ਉਨ੍ਹਾਂ ਦੇ ਜ਼ੱਦੀ ਪਿੰਡ ਖਟਕੜ ਕਲਾਂ ਦੇ ਲਈ ਰਵਾਨਾ ਹੋ ਰਿਹਾ ਹਾਂ।
09:50 March 16
ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਅਹਿਮ ਦਿਨ-ਰਾਘਵ ਚੱਢਾ
ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਅਹਿਮ ਦਿਨ ਹੈ ਕਿਉਂਕਿ ਭਗਵੰਤ ਮਾਨ ਦੇ ਨਾਲ 3 ਕਰੋੜ ਪੰਜਾਬੀਆਂ ਨੇ ਮਿਲ ਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਭ੍ਰਿਸ਼ਟ ਸਿਸਟਮ ਨੂੰ ਬਦਲਣ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਹੁੰ ਚੁੱਕੀ ਜਾਵੇਗੀ।
09:47 March 16
ਸਹੁੰ ਚੁੱਕ ਸਮਾਗਮ ’ਚ ਕੇਜਰੀਵਾਲ ਵੀ ਹੋਣਗੇ ਸ਼ਾਮਲ
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਲਈ ਬਹੁਤ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਹਿਰੀ ਸਵੇਰ ’ਚ ਅੱਜ ਪੂਰਾ ਪੰਜਾਬ ਇੱਕਠਾ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ ਦੀ ਸਹੁੰ ਲਵੇਗਾ।
ਉਸ ਇਤਿਹਾਸਿਕ ਪਲ ਦਾ ਗਵਾਹ ਬਣਨ ਦੇ ਲਈ ਮੈ ਵੀ ਸ਼ਹੀਦ ਭਗਤ ਸਿੰਘ ਦੇ ਜ਼ੱਦੀ ਪਿੰਡ ਖਟਕੜ ਕਲਾਂ ਦੇ ਲਈ ਰਵਾਨਾ ਹੋ ਗਿਆ ਹਾਂ।
09:42 March 16
ਬਸੰਤੀ ਰੰਗ ’ਚ ਰੰਗਿਆ ਖਟਕੜ ਕਲਾਂ
ਖਟਕੜ ਕਲਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਾਲੀ ਥਾਂ 'ਤੇ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ।
ਭਗਵੰਤ ਮਾਨ ਨੇ ਇਸ ਸਮਾਗਮ ਲਈ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਸੀ, ਜਿਸ ਵਿੱਚ ਮਰਦਾਂ ਨੂੰ ‘ਬਸੰਤੀ (ਪੀਲੀ) ਪੱਗ ਬੰਨ੍ਹਣ ਅਤੇ ਔਰਤਾਂ ਨੂੰ ਪੀਲਾ ਦੁਪੱਟਾ (ਸਟੋਲ) ਪਹਿਨਣ ਦੀ ਅਪੀਲ ਕੀਤੀ ਗਈ ਸੀ।
09:23 March 16
ਭਗਵੰਤ ਮਾਨ ਅੱਜ ਚੁੱਕਣਗੇ ਸਹੁੰ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਵੱਲੋਂ 16 ਮਾਰਚ ਯਾਨੀ ਅੱਜ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਵਿਖੇ ਸਹੁੰ (Bhagwant Mann Oath ceremony) ਚੁੱਕੀ ਜਾਵੇਗੀ। ਇਸ ਸਮਾਗਮ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕਿਆ ਹਨ ਤੇ ਲੋਕ ਦੂਰੋਂ ਦੂਰੋਂ ਪਹੁੰਚ ਰਹੇ ਹਨ।
ਭਗਵੰਤ ਮਾਨ ਨੇ ਲੋਕਾਂ ਨੂੰ ਕੀਤੀ ਅਪੀਲ
ਸਹੁੰ ਚੁੱਕ ਸਮਾਗਮ ਨੂੰ ਲੈ ਕੇ ਭਗਵੰਤ ਮਾਨ ਨੇ ਵੀਡੀਓ ਸੰਦੇਸ਼ ’ਚ ਕਿਹਾ ਕਿ "ਆਓ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਸਹੁੰ ਚੁੱਕਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਸ਼ਾਲ/ਸਟਾਲ ਪਹਿਨਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ 'ਬਸੰਤੀ ਦੇ ਰੰਗ' ਵਿੱਚ ਰੰਗਾਂਗੇ।
ਇਹ ਵੀ ਪੜੋ:Bhagwant Mann Oath ceremony: ਵਿਧਾਇਕ ਲਾਭ ਸਿੰਘ ਉੱਗੋਕੇ ਦੀ ਲੋਕਾਂ ਨੂੰ ਅਪੀਲ