ਚੰਡੀਗੜ੍ਹ:ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੂਰਾ ਦੇਸ਼ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਖਟਕੜਾ ਕਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਹੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।
ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਜਾਰੀ ਕਰਨਗੇ ਮਾਨ:ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਖਟਕੜਾ ਕਲਾ ਵਿਖੇ ਪਹੁੰਚਣਗੇ, ਜਿੱਥੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਉਹ ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ (Anti-Corruption Helpline Number) ਕਰਨਗੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਇੱਕ ਵਟਸਐਪ ਨੰਬਰ ਸ਼ੁਰੂ (helpline number against corruption) ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।