ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਜੀ ਦੇ 114 ਵੇਂ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ ਸੋਢੀ, ਕੇ ਪੀ ਰਾਣਾ, ਰਾਜਾ ਵੜਿੰਗ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਮਹਿਰੂਮ ਯੋਧਾ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਦੇਸ਼ਵਾਸੀਆਂ ਨੂੰ ਵਧਾਈ ਦੇਣ ਆਏ ਹਨ।
ਚੰਨੀ ਨੇ ਕਿਹਾ ਕਿ ਮੈਂ ਜੋ ਕਰਦਾ ਜੋ ਕਰਨਾ ਹੈ ਇਹ ਸਮਝ ਕੇ ਕਰਦਾ ਹਾਂ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਕੋਲੋਂ ਕੋਈ ਗਲਤ ਕੰਮ ਨਾ ਹੋ ਜਾਵੇ, ਜੋ ਵੀ ਕੰਮ ਹੋਵੇਗਾ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਨੂੰ ਅੱਗੇ ਰੱਖ ਕੇ ਹੋਵੇਗਾ ਅਤੇ ਨੌਜਵਾਨਾਂ ਦੀ ਬੇਹਤਰੀ ਲਈ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼-ਸੂਬੇ ਦੀ ਬੇਹਰਤੀ ਲਈ ਤੇ ਆਪਸੀ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਉਹ ਕੰਮ ਕਰਨਗੇ।