ਪੰਜਾਬ

punjab

ETV Bharat / state

ਕੋਰੋਨਾ ਵਾਇਰਸ : ਸਿਹਤ ਮੰਤਰੀ ਨੇ ਨਵਾਂਸ਼ਹਿਰ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੋਰੋਨਾ ਵਾਇਰਸ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ਵਿਖੇ ਪੁਹੰਚ ਕੇ ਡਿਪਟੀ ਕਮਿਸ਼ਨਰ, ਸਿਹਤ ਮਹਿਕਮੇ ਅਤੇ ਦੂਜੇ ਪ੍ਰਸ਼ਾਸਾਨਿਕ ਅਧਿਕਾਰੀਆ ਨਾਲ ਮੀਟਿੰਗ ਕੀਤੀ।

ਕੋਰੋਨਾ ਵਾਇਰਸ : ਸਿਹਤ ਮੰਤਰੀ ਨੇ ਨਵਾਂਸ਼ਹਿਰ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੋਰੋਨਾ ਵਾਇਰਸ : ਸਿਹਤ ਮੰਤਰੀ ਨੇ ਨਵਾਂਸ਼ਹਿਰ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

By

Published : Mar 28, 2020, 7:59 PM IST

ਹੁਸ਼ਿਆਰਪੁਰ : ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਹੁਸ਼ਿਆਰਪੁਰ ਵਿਖੇ ਪੁਹੰਚੇ। ਇਸ ਮੌਕੇ ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਬਿਮਾਰੀ ਲੜਨ ਦਾ ਇਤਜ਼ਾਮ ਕੀਤਾ ਹੋਇਆ ਹੈ।

ਵੇਖੋ ਵੀਡੀਓ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਿਨਕ ਅਧਿਕਾਰੀ ਅਤੇ ਸਿਹਤ ਮਹਿਕਮੇ ਦੇ ਸਾਰੇ ਕਰਮਚਾਰੀ ਵਧਾਈ ਦੇ ਪਾਤਰ ਹਨ, ਜੋ ਅਜਿਹੇ ਔਖੇ ਸਮੇਂ ਵਿੱਚ ਮਰੀਜਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਝ ਲੋਕਾਂ ਨੂੰ ਖਾਣ-ਪੀਣ ਦੀਆਂ ਚੀਜਾਂ ਨੂੰ ਲੈ ਕੇ ਮੁਸ਼ਕਿਲ ਆ ਰਹੀ।

ਉਸ ਸਬੰਧੀ ਸਾਰੇ ਆਧਿਕਾਰੀਆ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਚੀਜ਼ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਾਰੇ ਹੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋ 45 ਕਰੋੜ ਰੁਪਏ ਦਾ ਬਜਟ ਇਸ ਬਿਮਾਰੀ ਨਾਲ ਲੜਨ ਲਈ ਜਾਰੀ ਕਰ ਦਿੱਤਾ ਹੈ ਤਾਂ ਜੋ ਕੋਰੋਨਾ ਵਾਇਰਸ ਵਰਗੀ ਬਿਮਾਰੀ ਨਾਲ ਨਜਿੱਠਿਆ ਜਾ ਸਕੇ।

ABOUT THE AUTHOR

...view details