ਪੰਜਾਬ

punjab

ETV Bharat / state

ਡਿਪਟੀ ਕਮਿਸ਼ਨਰ ਕੀਤਾ ਅਨਾਜ ਮੰਡੀਆਂ ਦਾ ਕੀਤਾ ਦੌਰਾ, ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ - paddy procurement arrangements

ਸੂਬਾ ਸਰਕਾਰ ਨੇ ਨਿਰਦੇਸ਼ਾਂ ਉੱਤੇ ਪੰਜਾਬ ਵਿੱਚ ਝੋਨੇ ਦੀ ਖਰੀਦ ਦੀ ਪ੍ਰਕਿਰਿਆ 26 ਸਤੰਬਰ ਤੋਂ ਸ਼ੁਰੂ ਹੈ। ਲਹਿਰਾਗਾਗਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਪੁਹੰਚੇ।

ਫ਼ੋਟੋ
ਫ਼ੋਟੋ

By

Published : Oct 1, 2020, 1:35 PM IST

ਲਹਿਰਾਗਾਗਾ: ਸੂਬਾ ਸਰਕਾਰ ਨੇ ਨਿਰਦੇਸ਼ਾਂ ਉੱਤੇ ਪੰਜਾਬ ਵਿੱਚ ਝੋਨੇ ਦੀ ਖਰੀਦ ਦੀ ਪ੍ਰਕਿਰਿਆ 26 ਸੰਤਬਰ ਤੋਂ ਸ਼ੁਰੂ ਹੋ ਗਈ ਹੈ। ਲਹਿਰਾਗਾਗਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਪੁਹੰਚੇ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਮਾਰਕੀਟ ਦਫ਼ਤਰ ਲਹਿਰਾਗਾਗਾ ਵਿਖੇ ਵੱਖ-ਵੱਖ ਖਰੀਦ ਏਜੰਸੀਆਂ, ਆੜਤੀਆਂ, ਟਰੱਕ ਯੂਨੀਅਨ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਖਰੀਦ ਪ੍ਰਕਿਰਿਆ ਨੂੰ ਲੈ ਕੇ ਵੱਖ-ਵੱਖ ਮੁੱਦਿਆ ਉੱਤੇ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਲੋੜੀਂਦੇ ਪ੍ਰਬੰਧਾਂ ਨੂੰ ਮੌਕੇ ਉੱਤੇ ਹੀ ਹਲ ਕੀਤਾ।

ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨਜਿੱਠਣ ਲਈ ਮੰਡੀਆਂ ਅੰਦਰ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚਾੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਰਪੇਸ਼ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਤੋਂ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਵੀਰ ਦੀ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਮੰਡੀਆਂ ਅੰਦਰ ਲਿਆਉਣ ਵਾਲੀ ਫਸਲ ਨੂੰ ਸੁੱਕਾ ਕੇ ਹੀ ਲਿਆਂਦੀ ਜਾਵੇ ਤਾਂ ਜੋ ਖਰੀਦ ਮੌਕੇ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਵੀਡੀਓ

ਰਾਮਵੀਰ ਨੇ ਦੱਸਿਆ ਕਿ ਮੰਡੀ ’ਚ ਪਿੰਡ ਗਾਗਾ ਦੇ ਰਹਿਣ ਵਾਲੇ ਅਗਾਂਹਵਧੂ ਕਿਸਾਨ ਬਾਵਾ ਸਿੰਘ ਨੇ 6 ਏਕੜ ਜ਼ਮੀਨ ’ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਜਿਸਦੀ ਵਾਢੀ ਕਰਕੇ ਅੱਜ ਉਹ ਆਪਣੀ ਜਿਣਸ ਮੰਡੀ ’ਚ ਲੈ ਕੇ ਆਇਆ ਸੀ। ਉਨ੍ਹਾਂ ਕਿਹਾ ਕਿ ਫ਼ਸਲ ਦੀ ਨਮੀ ਮਾਤਰਾ 17 ਫੀਸਦੀ ਹੋਣ ’ਤੇ ਅਗਾਂਹਵਧੂ ਕਿਸਾਨ ਦੀ ਫ਼ਸਲ ਦੀ ਤੁਰੰਤ ਬੋਲੀ ਕਰਵਾ ਕੇ ਖਰੀਦ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੱਤਾ ਹੈ ਜਿਸ ਤੋਂ ਹੋਰਨਾਂ ਕਿਸਾਨਾਂ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਚਲਦਿਆਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਲੋੜ ਹੈ।

ਕਿਸਾਨ ਬਾਵਾ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਜਿੱਥੇ ਵਾਤਾਵਰਨ ਨੂੰ ਦੁਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉੱਥੇ ਹੀ 4 ਤੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਖਰਚ ਵੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਕਾਫੀ ਫਾਇਦਾ ਹੈ।

ABOUT THE AUTHOR

...view details