ਪੰਜਾਬ

punjab

By

Published : Oct 27, 2020, 1:43 PM IST

ETV Bharat / state

ਜਲੰਧਰ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ

ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਵਾਂਸ਼ਹਿਰ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਵਿਧਾਇਕ ਰਿੰਕੂ, ਕਾਰ ਚਾਲਕ ਅਤੇ 2 ਪੁਲਿਸ ਕਰਮੀ ਜ਼ਖ਼ਮੀ ਹੋਏ ਹਨ।

ਜਲੰਧਰ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਾਲ ਨਵਾਂਸ਼ਹਿਰ 'ਚ ਵਾਪਰਿਆ ਹਾਦਸਾ
ਜਲੰਧਰ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਾਲ ਨਵਾਂਸ਼ਹਿਰ 'ਚ ਵਾਪਰਿਆ ਹਾਦਸਾ

ਨਵਾਂਸ਼ਹਿਰ: ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਵਾਂਸ਼ਹਿਰ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਰਿੰਕੂ ਜਲੰਧਰ ਤੋਂ ਚੰਡੀਗੜ੍ਹ ਵੱਲ ਨੂੰ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਵਿਧਾਇਕ ਰਿੰਕੂ, ਕਾਰ ਚਾਲਕ ਅਤੇ 2 ਪੁਲਿਸ ਕਰਮੀ ਜ਼ਖ਼ਮੀ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਟਰੈਕਟਰ-ਟਰਾਲੀ ਗ਼ਲਤ ਦਿਸ਼ਾ ਤੋਂ ਆ ਰਹੀ ਸੀ, ਜਿਸ ਨਾਲ ਟੱਕਰ ਹੋਣ ਕਰਕੇ ਇਹ ਹਾਦਸਾ ਵਾਪਰਿਆ। ਹਾਦਸਾ ਇੰਨਾਂ ਭਿਆਨਕ ਸੀ ਕਿ ਕਾਰ ਦੇ ਮੁਹਰਲੇ ਹਿੱਸੇ ਦੇ ਪਰਖੱਚੇ ਉੱਡ ਗਏ।

ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details