ਚੰਡੀਗੜ੍ਹ :ਅੱਜ ਖਟਕੜ ਕਲਾਂ ਵਿਖੇ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਖਟਕੜ ਕਲਾਂ ਵਿਖੇ ਸਰਕਾਰ ਵੱਲੋਂ ਅਜੈਬ ਘਰ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਘਰ ਤਕ ਇਕ ਆਜ਼ਾਦੀ ਵਾਲੀ ਸੜਕ ਬਣਾਉਣ ਦਾ ਜ਼ਿਕਰ ਕੱਲ੍ਹ ਵਿਧਾਨ ਸਭਾ ਵਿਚ ਕੀਤਾ ਗਿਆ ਸੀ, ਉਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਇਥੇ ਕਈ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਵੋਟਰ ਆਪਣੇ ਵੋਟਰਕਾਰਡ ਦਾ ਮੁੱਲ ਨਹੀਂ ਪਾਉਂਦੇ, ਸਗੋਂ ਸ਼ਹੀਦਾਂ ਦੀ ਸ਼ਹਾਦਤ ਦਾ ਮੁੱਲ ਪਾਉਂਦੇ ਨੇ :ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਮਾਨ ਨੇ ਵਿਧਾਨ ਸਭਾ ਵਿਚ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਨਾਲ ਜੁੜੀਆਂ ਕੁਝ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਭਗਤ ਸਿੰਘ ਵੱਲੋਂ ਅਸੈਂਬਲੀ ਵਿਚ ਬੰਬ ਸੁੱਟਣ ਜਾਣ ਨੂੰ ਲੈ ਕੇ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੋਟਰਸਾਈਕਲਾਂ ਉਤੇ ਫੋਟੋਆਂ ਲਾਉਣ ਨਾਲ ਕੁਝ ਨਹੀਂ ਹੋਣਾ ਉਨ੍ਹਾਂ ਦੇ ਦੱਸੇ ਮਾਰਗਾਂ ਉਤੇ ਚੱਲਣਾ ਪਵੇਗਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਵੋਟਰ ਆਪਣੇ ਵੋਟਰਕਾਰਡ ਦਾ ਮੁੱਲ ਨਹੀਂ ਪਾਉਂਦੇ, ਸਗੋਂ ਸ਼ਹੀਦਾਂ ਦੀ ਸ਼ਹਾਦਤ ਦਾ ਮੁੱਲ ਪਾਉਂਦੇ ਹਨ। ਕੋਈ ਇਕ ਬੋਤਲ ਨਾਲ ਤੇ ਕੁਝ ਥੋੜੇ ਜਿਹੇ ਪੈਸਿਆਂ ਨਾਲ।