ਨਵਾਂਸ਼ਹਿਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ (Employment potential of the youth of the state) ਅਤੇ ਉਹਨਾਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ (Aim to hone skills) ਨਾਲ ਅੱਜ ਰੈਲਮਾਜਰਾ ਦੇ ਰਿਆਤ ਕੈਂਪਸ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ, ਜੋ ਉੱਤਰੀ ਖੇਤਰ ਦੀ ਪਹਿਲੀ ਨਿੱਜੀ ਤਕਨੀਕੀ ਸਕਿੱਲ ਯੂਨੀਵਰਸਿਟੀ ਹੈ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਚੰਨੀ ਨੇ ਇਸ ਦਿਨ ਨੂੰ ਸੂਬੇ ਲਈ ਇਤਿਹਾਸਿਕ ਦਿਨ (Historic day for the province) ਦੱਸਦਿਆਂ ਕਿਹਾ ਕਿ ਉਦਯੋਗਿਕ ਖੇਤਰ ਦੇ ਪ੍ਰਮੁੱਖ ਦਿੱਗਜਾਂ ਜਿਵੇਂ ਆਈ.ਬੀ.ਐਮ, ਟਾਟਾ ਅਤੇ ਐਨਸਿਸ ਨੇ ਪੰਜਾਬ ਵਿੱਚ ਇੱਕ ਸਕਿੱਲ ਯੂਨੀਵਰਸਿਟੀ ਸਥਾਪਤ (Skill University established) ਕਰਨ ਲਈ ਹੱਥ ਮਿਲਾਇਆ ਹੈ, ਜੋ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਹੁਨਰ ਸਿਖਲਾਈ ਅਤੇ ਨੌਕਰੀਆਂ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਨੂੰ ਸਥਾਪਤ ਕਰਨ ਦਾ ਵਿਚਾਰ ਮੈਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਹਿੰਦੇ ਹੋਏ ਆਇਆ ਸੀ।
ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਵਜੋਂ ਉਦਯੋਗਾਂ ਦੀਆਂ ਮੰਗਾਂ (Industry demands) ਅਤੇ ਰੋਜ਼ਾਨਾ ਦੇ ਉਭਰ ਰਹੇ ਰੁਝਾਨਾਂ ਦੇ ਅਨੁਕੂਲ ਹੁਨਰ ਸਿੱਖਿਆ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਦੀ ਪੂਰਤੀ ਕਰੇਗੀ ਅਤੇ ਤਿੰਨੋਂ ਉਦਯੋਗਿਕ ਕੰਪਨੀਆਂ ਯੂਨੀਵਰਸਿਟੀ ਤੋਂ ਪਾਸ ਹੋਏ ਵਿਦਿਆਰਥੀਆਂ ਨੂੰ ਨੌਕਰੀਆਂ ਪ੍ਰਦਾਨ ਕਰਨਗੀਆਂ। ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਇਸ ਖੇਤਰ ਦੇ ਵਿਦਿਅਕ ਪੱਧਰ ਵਿੱਚ ਬੁਨਿਆਦੀ ਤੌਰ 'ਤੇ ਬਦਲਾਅ ਲਿਆਵੇਗੀ।