ਪੰਜਾਬ

punjab

ETV Bharat / state

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਿਲਿਆ 2.5 ਕਿਲੋਗ੍ਰਾਮ RDX

ਨਵਾਂਸ਼ਹਿਰ ਦੀ ਪੁਲਿਸ ਨੇ ਸਿੱਖ ਯੂਥ ਫੈਡਰੇਸ਼ਨ (ISYF) ਸਮੂਹ ਦੇ ਮੈਂਬਰ ਕੋਲੋ 2.5 ਕਿਲੋਗ੍ਰਾਮ ਆਰਡੀਐਕਸ, 1 ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ 5 ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਿਲਿਆ 2.5 ਕਿਲੋ RDX
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਿਲਿਆ 2.5 ਕਿਲੋ RDX

By

Published : Jan 14, 2022, 9:47 AM IST

Updated : Jan 14, 2022, 9:56 AM IST

ਨਵਾਂਸ਼ਹਿਰ: ਸਿੱਖ ਯੂਥ ਫੈਡਰੇਸ਼ਨ (ISYF) ਸਮੂਹ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਪੰਜਾਬ ਪੁਲਿਸ ਨੇ 2.5 ਕਿਲੋਗ੍ਰਾਮ ਆਰਡੀਐਕਸ, 1 ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ 5 ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਸੋਮਵਾਰ ਨੂੰ ਇੱਥੇ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀਕੇ ਭਾਵੜਾ ਨੇ ਦਿੱਤੀ।

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਿਲਿਆ 2.5 ਕਿਲੋਗ੍ਰਾਮ RDX

ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਰਹਿਣ ਵਾਲੇ ਮੁਲਜ਼ਮ ਅਮਨਦੀਪ ਕੁਮਾਰ ਉਰਫ਼ ਮੰਤਰੀ ਦੇ ਖੁਲਾਸੇ ਬਿਆਨ 'ਤੇ ਕੀਤੀ ਗਈ ਹੈ, ਜੋ ਕਿ ਪਠਾਨਕੋਟ ਵਿੱਚ ਹਾਲ ਹੀ ਵਿੱਚ ਵਾਪਰੇ ਗ੍ਰੇਨੇਡ ਹਮਲਿਆਂ ਦੀਆਂ 2 ਘਟਨਾਵਾਂ ਦਾ ਮੁੱਖ ਮੁਲਜ਼ਮ ਹੈ।

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਿਲਿਆ 2.5 ਕਿਲੋ RDX

ਜ਼ਿਕਰਯੋਗ ਹੈ ਕਿ, ਅਮਨਦੀਪ ਉਰਫ਼ ਮੰਤਰੀ ਸੋਮਵਾਰ ਨੂੰ ਐਸ.ਬੀ.ਐਸ ਨਗਰ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਆਈ.ਐਸ.ਵਾਈ.ਐਫ਼ ਦੇ 6 ਅੱਤਵਾਦੀਆਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਪਠਾਨਕੋਟ ਆਰਮੀ ਕੈਂਪ ਸਮੇਤ ਪਠਾਨਕੋਟ ਵਿੱਚ 2 ਗ੍ਰਨੇਡ ਹਮਲੇ ਕਰਨ ਦੀ ਗੱਲ ਕਬੂਲ ਕੀਤੀ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗਰਨੇਡ (86 ਪੀ), ਇੱਕ ਪਿਸਤੌਲ (9 ਐਮਐਮ), ਇੱਕ ਰਾਈਫਲ (30 ਬੋਰ) ਦੇ ਨਾਲ-ਨਾਲ ਜਿੰਦਾ ਗੋਲੀਆਂ ਅਤੇ ਮੈਗਜ਼ੀਨ ਵੀ ਬਰਾਮਦ ਕੀਤੇ ਹਨ।

ਐਸ.ਐਸ.ਪੀ ਐਸ.ਬੀ.ਐਸ ਨਗਰ ਕੰਵਰਦੀਪ ਕੌਰ ਨੇ ਦੱਸਿਆ ਕਿ ਅਮਨਦੀਪ ਦੇ ਖੁਲਾਸੇ ਤੋਂ ਬਾਅਦ, ਉਨ੍ਹਾਂ ਨੇ ਤੁਰੰਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਟੀਮਾਂ ਭੇਜੀਆਂ ਹਨ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅਮਨਦੀਪ ਅਨੁਸਾਰ ਆਈਈਡੀ ਬਣਾਉਣ ਲਈ ਕੀਤੀ ਜਾਣੀ ਸੀ। ਉਸਨੇ ਦੱਸਿਆ ਕਿ ਇਹ ਖੇਪ ISYF (ਰੋਡੇ) ਦੇ ਸਵੈ-ਘੋਸ਼ਿਤ ਚੀਫ਼ ਲਖਬੀਰ ਸਿੰਘ ਰੋਡੇ, ਜੋ ਮੌਜੂਦਾ ਸਮੇਂ ਪਾਕਿਸਤਾਨ ਵਿੱਚ ਰਹਿ ਰਿਹਾ ਹੈ, ਵੱਲੋਂ ਅਮਨਦੀਪ ਨੂੰ ਆਪਣੇ ਸਾਥੀ ਅਤੇ ਇਸ ਦਹਿਸ਼ਤੀ ਮਾਡਿਊਲ ਦੇ ਹੈਂਡਲਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਵਾਸੀ ਪਿੰਡ ਖਰਲ, ਦੀਨਾਨਗਰ ਰਾਹੀਂ ਮੁਹੱਈਆ ਕਰਵਾਈ ਗਈ ਸੀ।

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਿਲਿਆ 2.5 ਕਿਲੋ RDX
ਜ਼ਿਕਰਯੋਗ ਹੈ ਕਿ, ਜੂਨ-ਜੁਲਾਈ, 2021 ਤੋਂ ਬਾਅਦ ਦੇ ਅਰਸੇ ਦੌਰਾਨ ਲਖਬੀਰ ਰੋਡੇ ਨੇ ਪੰਜਾਬ ਅਤੇ ਹੋਰ ਦੇਸ਼ਾਂ ਵਿੱਚ ਆਪਣੇ ਨੈੱਟਵਰਕ ਰਾਹੀਂ ਅੱਤਵਾਦੀ ਮਾਡਿਊਲਾਂ ਦੀ ਇੱਕ ਲੜੀ ਨੂੰ ਚਲਾਉਣ ਵਿੱਚ ਪ੍ਰਮੁੱਖਤਾ ਨਾਲ ਕੰਮ ਕੀਤਾ ਹੈ। ਵੱਡੀ ਗਿਣਤੀ ਵਿੱਚ ਖਾੜਕੂ ਹਾਰਡਵੇਅਰ ਜਿਸ ਵਿੱਚ ਆਰਡੀਐਕਸ, ਟਿਫਿਨ ਆਈਈਡੀ, ਆਈਈਡੀ ਨੂੰ ਇਕੱਠਾ ਕਰਨ ਲਈ ਸਬੰਧਤ ਵਿਸਫੋਟਕ ਸਮੱਗਰੀ, ਹੈਂਡ ਗ੍ਰਨੇਡ, ਫਾਇਰ ਆਰਮਜ਼ ਅਤੇ ਨਸ਼ੀਲੇ ਪਦਾਰਥ ਵੀ ਸ਼ਾਮਲ ਹਨ, ਮੁੱਖ ਤੌਰ 'ਤੇ ਡਰੋਨਾਂ ਰਾਹੀਂ ਅਤੇ ਸਰਹੱਦ ਪਾਰ ਸਮੱਗਲਰਾਂ ਦੇ ਆਪਣੇ ਨੈੱਟਵਰਕ ਦੀ ਵਰਤੋਂ ਕਰਕੇ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਧੱਕੇ ਗਏ ਹਨ।

ਇਹ ਵੀ ਪੜੋ:- ਭਾਰਤ-ਚੀਨ ਫੌਜੀ ਵਾਰਤਾ ਦਾ 14ਵਾਂ ਦੌਰ: 'ਗਰਮ ਚਸ਼ਮੇ' ਤੋਂ ਫੌਜਾਂ ਨੂੰ ਹਟਾਉਣ 'ਤੇ ਜ਼ੋਰ

Last Updated : Jan 14, 2022, 9:56 AM IST

ABOUT THE AUTHOR

...view details