ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖਦਿਆਂ ਚਾਰ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਵੱਲੋਂ ਨਾਈਟ ਕਰਫ਼ਿਊ ਲਗਾਉਣ ਦੇ ਹੁਕਮ ਕੀਤੇ ਗਏ ਹਨ। ਇਨ੍ਹਾਂ ਵਿੱਚ ਨਵਾਂ ਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਤ ਦੇ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ।
ਜਲੰਧਰ ਸਮੇਤ ਚਾਰ ਜ਼ਿਲ੍ਹਿਆਂ ਵਿੱਚ ਨਾਈਟ ਕਰਫ਼ਿਊ ਲਾਗੂ ਚਾਰੇ ਜ਼ਿਲ੍ਹਿਆਂ ਦੇ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਦਾ ਐਲਾਨ ਕੀਤਾ ਹੈ। ਨਾਈਟ ਕਰਫ਼ਿਊ ਦੇ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ, ਜੋਕਿ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਜਲੰਧਰ ਸਮੇਤ ਚਾਰ ਜ਼ਿਲ੍ਹਿਆਂ ਵਿੱਚ ਨਾਈਟ ਕਰਫ਼ਿਊ ਲਾਗੂ ਇਹ ਵੀ ਪੜ੍ਹੋ: ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਜਲੰਧਰ 'ਚ ਲੱਗਾ ਨਾਇਟ ਕਰਫ਼ਿਊ
ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿੱਚ ਦੁਬਾਰਾ ਦਿਨ ਪ੍ਰਤੀ ਵੱਧਣ ਦੇ ਮੱਦੇਨਜ਼ਰ ਲੋਕਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਮਤੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਹੁਕਮ ਜਾਰੀ ਕੀਤੇ ਹਨ।
ਜਲੰਧਰ ਸਮੇਤ ਚਾਰ ਜ਼ਿਲ੍ਹਿਆਂ ਵਿੱਚ ਨਾਈਟ ਕਰਫ਼ਿਊ ਲਾਗੂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਈਟ ਕਰਫਿਊ ਦੌਰਾਨ ਐਮਰਜੈਂਸੀ ਮੈਡੀਕਲ ਸੇਵਾਵਾਂ ਤੇ ਸਮਾਨ ਢੋਹਣ ਵਾਲੇ ਵਾਹਨਾਂ ਜਿਵੇਂ ਕਿ ਟਰੱਕ ਆਦਿ ਨੂੰ ਛੂਟ ਰਹੇਗੀ।