ਨਵਾਂਸ਼ਹਿਰ:ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਨਵਾਂਸ਼ਹਿਰ ਵਿੱਚ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਨਵਾਂਸ਼ਹਿਰ-ਜਲੰਧਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ। ਕਿਸਾਨਾਂ ਵੱਲੋਂ 2 ਘੰਟਿਆ ਦੇ ਤੱਕ ਸੜਕੀ ਆਵਾਜ਼ਾਈ ਨੂੰ ਬੰਦ ਕੀਤਾ ਗਿਆ। ਸਾਬਕਾ ਸੰਸਦ ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ, ਕਿ ਜਿਸ ਤਰ੍ਹਾਂ ਹਰਿਆਣਾ ਸਰਕਾਰ ਦੇ ਇਸ਼ਾਰੇ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ਼ ਕੀਤਾ ਗਿਆ ਹੈ। ਉਹ ਬਹੁਤ ਹੀ ਨਿੰਦਣ ਯੋਗ ਹੈ।
ਇਸ ਲਾਠੀਚਾਰਜ ਵਿੱਕ ਕਈ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ, ਇਸ ਲਾਠੀਚਾਰਜ ਵਿੱਚ ਕਈ ਕਿਸਾਨਾਂ ਦੀਆਂ ਦਸਤਾਰਾਂ ਵੀ ਉਤਾਰੀਆ ਗਈਆਂ ਸਨ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ, ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ, ਕਿ ਖੱਟਰ ਸਰਕਾਰ ਜੇਕਰ ਚਾਹੁਣ, ਤਾਂ ਉਹ ਮੋਦੀ ਸਰਕਾਰ ‘ਤੇ ਦਬਾਅ ਪਾ ਕੇ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਸਕਦੀ ਹੈ, ਪਰ ਉਹ ਅਜਿਹਾ ਨਹੀਂ ਕਰ ਰਹੀ, ਸਗੋਂ ਇਸ ਦੇ ਉਲਟ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਲਾਠੀਆਂ ਚਲਾ ਰਹੀ ਹੈ।