ਮੁਹਾਲੀ:ਕੱਚੇ ਅਧਿਆਪਕਾਂ ਵੱਲੋਂ ਲਾਏ ਗਏ ਧਰਨੇ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਦੇ ਧਰਨੇ ਦੇ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ।ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਨੂੰ ਸਟੇਜ ਤੋਂ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।ਆਪ ਦੇ ਕਈ ਆਗੂ ਮੀਤ ਹੇਅਰ, ਅਨਮੋਲ ਗਗਨ ਮਾਨ ਤੇ ਹੋਰ ਵੀ ਕਈ ਆਗੂ ਅਧਿਆਪਕਾਂ ਦੇ ਧਰਨੇ ਚ ਪਹੁੰਚੇ ਸਨ ਪਰ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਧਰਨੇ ਤੋਂ ਸੰਬੋਧਨ ਕਰਨ ਨਹੀਂ ਦਿੱਤਾ ਗਿਆ ਜਿਸ ਕਰਕੇ ਆਪ ਆਗੂ ਅਧਿਆਪਕਾਂ ਦੇ ਧਰਨੇ ਦੇ ਵਿੱਚ ਪਿੱਛੇ ਬੈਠੇ ਦਿਖਾਈ ਦਿੱਤੇ।
ਅਧਿਆਪਕਾਂ ਦੇ ਧਰਚੇ ਪਹੁੰਚੇ ਆਪ ਆਗੂਆਂ ਨੂੰ ਸਟੇਜ ਤੋਂ ਨਹੀਂ ਦਿੱਤਾ ਬੋਲਣ - ਸਟੇਜ ਤੋਂ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ
ਸਿੱਖਿਆ ਦਫਤਰ(Education Office) ਦੇ ਬਾਹਰ ਧਰਨਾ ਦੇ ਰਹੇ ਅਧਿਆਪਕਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਧਰਨੇ ਦੇ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਬੋਲਣ ਨਹੀਂ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਜੇ ਕੋਈ ਵੀ ਸਿਆਸੀ ਪਾਰਟੀ ਉਨ੍ਹਾਂ ਦੀ ਹਮਾਇਤ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਪਲੇਟਫਾਰਮ ਤੋਂ ਉਨ੍ਹਾਂ ਦੀ ਮਦਦ ਕਰ ਸਕਦੇ ਹਨ।
ਅਧਿਆਪਕਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਧਰਨੇ ਦੇ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਬੋਲਣ ਨਹੀਂ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਜੇ ਕੋਈ ਵੀ ਸਿਆਸੀ ਪਾਰਟੀ ਉਨ੍ਹਾਂ ਦੀ ਹਮਾਇਤ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਪਲੇਟਫਾਰਮ ਤੋਂ ਉਨ੍ਹਾਂ ਦੀ ਮਦਦ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇ ਕੋਈ ਉਨ੍ਹਾਂ ਦੀ ਹਮਾਇਤ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਧਰਨੇ ਦੇ ਪਿੱਛੇ ਬੈਠਣਾ ਪਵੇਗਾ ਕਿਉਂਕਿ ਅੱਗੇ ਉਨ੍ਹਾਂ ਦੇ ਆਗੂ ਹੀ ਬੈਠਣਗੇ।ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਕੱਚੇ ਅਧਿਆਪਕਾਂ ਦੇ ਵੱਲੋਂ ਮੰਗਾਂ ਨੂੰ ਲੈਕੇ ਸਿੱਖਿਆ ਦਫਤਰ ਦੇ ਦਫਤਰ ਤੇ ਕੁਝ ਅਧਿਆਪਕ ਬਿਲਡਿੰਗ ਦੀ ਛੱਤ ਤੇ ਧਰਨਾ ਦੇ ਰਹੇ ਹਨ।
ਇਹ ਵੀ ਪੜ੍ਹੋ:ਕੱਚੇ ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਨੇ ਹੁਕਮ ਕੀਤੇ ਜਾਰੀ: ਵੇਰਕਾ