ਪੰਜਾਬ

punjab

ETV Bharat / state

ਨਵਾਂਸ਼ਹਿਰ: ਭਿਆਨਕ ਸੜਕ ਹਾਦਸੇ ਦੀ ਸ਼ਿਕਾਰ ਮਹਿਲਾ ਦੀ ਮੌਤ - ਨਵਾਂਸ਼ਹਿਰ ਵਿੱਚ ਭਿਆਨਕ ਸੜਕ ਹਾਦਸਾ

ਨਵਾਂਸ਼ਹਿਰ ਚ ਭਿਆਨਕ ਸੜਕ ਹਾਦਸੇ ਦੀ ਸ਼ਿਕਾਰ ਹੋਈ ਮਹਿਲਾ ਦੀ ਮੌਤ ਹੋ ਗਈ ਹੈ। ਇਸ ਮਾਮਲੇ ਚ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਭਿਆਨਕ ਸੜਕ ਹਾਦਸੇ ਦੀ ਸ਼ਿਕਾਰ ਮਹਿਲਾ ਦੀ ਮੌਤ
ਭਿਆਨਕ ਸੜਕ ਹਾਦਸੇ ਦੀ ਸ਼ਿਕਾਰ ਮਹਿਲਾ ਦੀ ਮੌਤ

By

Published : Feb 24, 2022, 9:55 PM IST

ਨਵਾਂਸ਼ਹਿਰ: ਪਿਛਲੇ ਦਿਨੀਂ ਨਵਾਂਸ਼ਹਿਰ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਵਿੱਚ ਸੜਕ ਪਾਰ ਕਰਦੀ ਮਹਿਲਾ ਤੇਜ਼ ਰਫਤਾਰ ਗੱਡੀ ਦੀ ਚਪੇਟ ਵਿੱਚ ਆ ਗਈ ਸੀ। ਇਸ ਹਾਦਸੇ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਇਸ ਸੜਕ ਹਾਦਸੇ ਦਾ ਸ਼ਿਕਾਰ ਹੋਈ ਮਹਿਲਾ ਦੀ ਮੌਤ ਹੋ ਚੁੱਕੀ ਹੈ। ਇਹ ਹਾਦਸਾ ਨਵਾਂਸ਼ਹਿਰ ਤੋਂ ਬੰਗਾ ਨੈਸ਼ਨਲ ਹਾਈਵੇ ਨੇੜੇ ਪਿੰਡ ਮੱਲਪੁਰ ਅੜਕਾ ਨੇੜੇ ਵਾਪਰਿਆ ਸੀ।

ਭਿਆਨਕ ਸੜਕ ਹਾਦਸੇ ਦੀ ਸ਼ਿਕਾਰ ਮਹਿਲਾ ਦੀ ਮੌਤ

ਇਸ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਇਲਜ਼ਾਮ ਲਗਾ ਰਿਹਾ ਹੈ ਕਿ ਗੱਡੀ ਦੀ ਰਫਤਾਰ ਤੇਜ਼ ਸੀ ਜਿਸ ਕਾਰਨ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਕਾਰ ਚਾਲਕ ਦੀ ਅਣਗਹਿਲੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਕਰਕੇ ਕਾਰਵਾਈ ਹੋਣੀ ਚਾਹੀਦੀ ਹੈ।

ਓਧਰ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਪਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੱਡੀ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਜਿਸ ਦੇ ਆਧਾਰ ’ਤੇ ਕਾਰ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਤੇਜ਼ ਰਫਤਾਰ ਕਾਰ ਨੇ ਹਵਾ ’ਚ ਉੱਡਾਈ ਮਹਿਲਾ, CCTV ਆਈ ਸਾਹਮਣੇ

ABOUT THE AUTHOR

...view details