ਸ੍ਰੀ ਮੁਕਤਸਰ ਸਾਹਿਬ:ਕੋਰੋਨਾ ਨੂੰ ਲੈਕੇ ਕਿਸਾਨਾਂ ਵਲੋਂ ਆਪਣੇ ਹੱਥਾਂ ਚ ਤਖਤੀਆਂ ਲਿਖੇ ਨਾਅਰੇ ਲੈਕੇ ਸਰਕਾਰ ਤੇ ਲੋਕਾਂ ਦੀ ਲੁੱਟ ਕਰਨ ਵਾਲੇ ਹਸਪਤਾਲਾਂ ਦੇ ਖਿਲਾਫ਼ ਰੋਸ ਜਤਾਇਆ ਗਿਆ ਹੈ।ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ ਗਿੱਦੜਬਾਹਾ ਨੇ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਛੋਟੇ ਜਿਹੇ ਫਲੂ ਨੂੰ ਕੋਰੋਨਾ ਵਾਇਰਸ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਵੱਡੇ ਪੱਧਰ ‘ਤੇ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਲੋਕ ਤਾਂ ਪਹਿਲਾਂ ਹੀ ਭੁੱਖਮਰੀ ਦੀ ਕਗਾਰ ‘ਤੇ ਹਨ। ਕਿਸਾਨ ਆਗੂ ਸਰਕਾਰਾਂ ਦੀ ਕਾਰਗੁਜਾਰੀ ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੂੰ ਪਤਾ ਸੀ ਵੀ ਕੋਰੋਨਾ ਵਾਇਰਸ ਬਹੁਤ ਵੱਡੀ ਬੀਮਾਰੀ ਹੈ ਤਾਂ ਸਰਕਾਰ ਨੇ ਪੁਖਤਾ ਇੰਤਜ਼ਾਮ ਕਿਉਂ ਨਹੀਂ ਕੀਤੇ।