ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਸਮਰਥਨ ਲਈ ਵੱਡੀ ਗਿਣਤੀ 'ਚ ਸੰਗਤਾਂ ਦਿੱਲੀ ਪੁੱਜ ਰਹੀਆਂ ਹਨ। ਇਸੇ ਕੜੀ 'ਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਰੂਸਰ ਤੋਂ ਕਿਸਾਨਾਂ ਦਾ 13ਵਾਂ ਜੱਥਾ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਰਵਾਨਾ ਹੋਇਆ।
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਰਵਾਨਾ ਹੋਇਆ ਕਿਸਾਨਾਂ ਦਾ 13ਵਾਂ ਜੱਥਾ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ 'ਚ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਦੀ ਹਮਾਇਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪਿੰਡ ਗੁਰੂਸਰ ਤੋਂ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਦਾ 13ਵਾਂ ਜੱਥਾ ਦਿੱਲੀ ਰਵਾਨਾ ਹੋਇਆ। ਇਸ ਜੱਥੇ 'ਚ ਬਜ਼ੁਰਗ, ਨੌਜਵਾਨ ਤੇ ਕਿਸਾਨ ਸ਼ਾਮਲ ਹਨ।
ਇਹ ਜੱਥਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ 'ਚ ਦਿੱਲੀ ਜਾ ਰਿਹਾ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਇਹ ਜੱਥਾ ਦਿੱਲੀ ਲਈ ਰਵਾਨਾ ਹੋਇਆ। ਇਸ ਜੱਥੇ 'ਚ ਵੱਡੀ ਗਿਣਤੀ 'ਚ ਨੌਜਵਾਨ,ਬਜ਼ੁਰਗ ਤੇ ਕਿਸਾਨ ਸ਼ਾਮਲ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੜਾਕੇ ਦੀ ਠੰਢ ਤੇ ਦੂਜੇ ਪਾਸੇ ਦਿੱਲੀ ਦੀ ਜ਼ਿੱਦ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਪਿੰਡਾਂ 'ਚੋਂ ਲਗਾਤਾਰ ਜ਼ਰੂਰੀ ਸਮਾਨ ਰਾਸ਼ਨ ਅਤੇ ਹੋਰਨਾਂ ਚੀਜਾਂ ਪਹੁੰਚਾਇਆਂ ਜਾ ਰਹੀਆਂ ਹਨ। ਇਸ ਲੜੀ 'ਚ ਉਨ੍ਹਾਂ ਦੇ ਪਿੰਡ ਤੋਂ ਬੀਕੇਯੂ ਉਗਰਾਹਾਂ ਦੀ ਅਗਵਾਈ 'ਚ ਇਹ 13ਵਾਂ ਜੱਥਾ ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ, ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ।