ਪੰਜਾਬ

punjab

ETV Bharat / state

5 ਕਰੋੜ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ - ਕਿੱਲੋਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਕਿੱਲੋਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ ਕੀਤਾ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪੰਜ ਕਰੋੜ ਰੁਪਏ ਦੱਸੀ ਜਾਂਦੀ ਹੈ।

5 ਕਰੋੜ ਦੀ ਇੱਕ ਕਿੱਲੋਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ
5 ਕਰੋੜ ਦੀ ਇੱਕ ਕਿੱਲੋਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

By

Published : Jan 6, 2021, 10:45 PM IST

ਸ੍ਰੀ ਮੁਕਤਸਰ ਸਾਹਿਬ: 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲ੍ਹਾ ਪੁਲਿਸ ਨੇ ਇੱਕ ਕਿੱਲੋਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ ਕੀਤਾ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪੰਜ ਕਰੋੜ ਰੁਪਏ ਦੱਸੀ ਜਾਂਦੀ ਹੈ।

ਪੁਲਿਸ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡੀ. ਸੁਡਰਵਿਲੀ ਆਈ.ਪੀ.ਐਸ ਦੀਆਂ ਹਦਾਇਤਾਂ 'ਤੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਹੇਠ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਇੰਸ: ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ ਅਤੇ ਐਸ.ਆਈ ਜਗਸੀਰ ਸਿੰਘ ਮੁੱਖ ਅਫ਼ਸਰ ਥਾਣਾ ਕਬਰਵਾਲਾ ਨੇ ਨਾਕਾਬੰਦੀ ਦੌਰਾਨ ਇਹ 5 ਕਰੋੜ ਕੀਮਤ ਦੀ ਇਹ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

5 ਕਰੋੜ ਦੀ ਇੱਕ ਕਿੱਲੋਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

ਉਨ੍ਹਾਂ ਦੱਸਿਆ ਕਿ ਲੰਘੇ ਦਿਨ 5 ਜਨਵਰੀ ਨੂੰ ਥਾਣਾ ਕਬਰਵਾਲਾ ਪੁਲਿਸ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਸ਼ਾਮ ਖੇੜਾ ਤੋਂ ਨਵਾਂ ਪਿੰਡ ਸ਼ਾਮ ਖੇੜਾ ਨੂੰ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਸ਼ਾਮ ਖੇੜਾ ਤੋਂ ਅੱਗੇ ਚੈਕਿੰਗ ਕਰ ਰਹੀ ਸੀ ਤਾਂ ਸੱਜੇ ਪਾਸੇ ਢਾਣੀ ਵਾਲੇ ਪਾਸੇ ਤੋਂ ਇੱਕ ਕਾਰ ਨੰਬਰ PB-30G-5964 ਰੰਗ ਚਿੱਟਾ ਮਾਰਕਾ ਅਲਟੋ ਆਉਂਦੀ ਵਿਖਾਈ ਦਿੱਤੀ। ਕਾਰ ਨੂੰ ਜਦੋਂ ਪੁਲਿਸ ਨੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਹੈਰੋਇਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀ ਨੇ ਆਪਣੀ ਪਛਾਣ ਗੁਰਭੇਜ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਢਾਣੀ ਸ਼ਾਮ ਖੇੜਾ ਦੱਸਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਗੱਡੀ ਦੇ ਗੇਅਰ ਲੀਵਰ ਕੋਲ ਇੱਕ ਚਿੱਟੇ ਰੰਗ ਦੇ ਪਾਰਦਰਸ਼ੀ ਲਿਫਾਫੇ ਵਿੱਚੋਂ ਫੜੀ ਗਈ। ਉਨ੍ਹਾਂ ਦੱਸਿਆ ਕਿ ਤੋਲੇ ਜਾਣ 'ਤੇ ਇਹ ਪੂਰੀ ਇੱਕ ਕਿੱਲੋਗ੍ਰਾਮ ਸੀ।

ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।

ABOUT THE AUTHOR

...view details