ਸ੍ਰੀ ਮੁਕਤਸਰ ਸਾਹਿਬ: ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਬਾਅਦ ਵਿੱਚ ਰਾਗੀ ਸਿੰਘਾ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
550ਵਾਂ ਪ੍ਰਕਾਸ਼ ਪੁਰਬ: ਗੁ. ਟੁੱਟੀ ਗੰਢੀ ਸਾਹਿਬ ਵਿੱਚ ਕਰਵਾਇਆ ਗਿਆ ਸਮਾਗਮ - 550ਵਾਂ ਪ੍ਰਕਾਸ਼ ਪੁਰਬ
ਸ੍ਰੀ ਮੁਕਤਸਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ।
ਗੁਰਦੁਆਰਾ ਟੁੱਟੀ ਗੰਢੀ ਸਾਹਿਬ
ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਤੇ ਢਾਡੀ ਜਥੇ ਨੇ ਸੰਗਤ ਨੂੰ ਢਾਡੀ ਵਾਰਾ ਰਾਹੀਂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਆ ਦੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸਮਾਗਮ ਦੌਰਾਨ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।