ਮਲੋਟ: ਟਿਕਰੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਅੰਦੋਲਨ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ 23 ਸਾਲਾਂ ਪਰਮਿੰਦਰ ਵਜੋਂ ਹੋਈ ਹੈ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਔਲਖ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਕਿਸਾਨੀ ਅੰਦੋਲਨ ਦੌਰਾਨ ਮ੍ਰਿਤਕ ਪਰਮਿੰਦਰ ਦੀ ਸਿਹਤ ਖ਼ਰਾਬ ਹੋ ਗਈ ਸੀ, ਬਿਮਾਰ ਹੋਣ ਕਾਰਨ ਅੱਜ ਉਸ ਦੀ ਮੌਤ ਹੋ ਗਈ।
ਟਿਕਰੀ ਬਾਰਡਰ 'ਤੇ ਕਿਸਾਨੀ ਅੰਦੋਲਨ 'ਚ ਸ਼ਾਮਲ 23 ਸਾਲਾਂ ਨੌਜਵਾਨ ਦੀ ਮੌਤ - Tikri border
ਟਿਕਰੀ ਬਾਰਡਰ 'ਤੇ ਕਿਸਾਨੀ ਅੰਦੋਲਨ 'ਚ ਸ਼ਾਮਲ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਪਛਾਣ 23 ਸਾਲਾਂ ਪਰਮਿੰਦਰ ਵਜੋਂ ਹੋਈ ਹੈ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਔਲਖ ਦਾ ਰਹਿਣ ਵਾਲਾ ਸੀ।
ਟਿਕਰੀ ਬਾਰਡਰ 'ਤੇ ਕਿਸਾਨੀ ਅੰਦੋਲਨ 'ਚ ਸ਼ਾਮਲ 21 ਸਾਲਾਂ ਨੌਜਵਾਨ ਮੌਤ
ਦੱਸਣਯੋਗ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰੱਹਦਾਂ 'ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਇਸ ਅੰਦੋਲਨ 'ਚ ਦੇਸ਼ ਭਰ ਤੋਂ ਕਿਸਾਨਾਂ ਨੇ ਭਾਗ ਲਿਆ ਹੈ।
ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਸੰਘਰਸ਼ ਛੱਡਣ ਨੂੰ ਤਿਆਰ ਨਹੀਂ ਹੈ। ਇਨ੍ਹਾਂ ਸਰਹੱਦਾਂ 'ਤੇ ਲਗਭਗ 70 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਤੇ ਇਹ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਕਿਸਾਨਾਂ ਦੀ ਹੋ ਰਹੀ ਮੌਤਾਂ ਦਾ ਅਸਰ ਕੇਂਦਰ ਸਰਕਾਰ 'ਤੇ ਨਹੀਂ ਹੋ ਰਿਹਾ ਇਹ ਹੀ ਕਾਰਨ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਕੋਈ ਵੀ ਗੱਲ ਮਨ ਨਹੀਂ ਰਹੀ ਹੈ।
Last Updated : Jan 18, 2021, 10:10 PM IST