ਸ੍ਰੀ ਮੁਕਤਸਰ ਸਾਹਿਬ: ਹਲਕਾ ਗਿੱਦੜਬਾਹਾ ਦੇ ਪਿੰਡ ਹੁਸਨਰ ਦੇ ਕਿਸਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਨੂੰ ਲੈਕੇ ਪਰਿਵਾਰ ਅਤੇ ਪਿੰਡ ਵਾਸੀਆਂ ਦਾ ਕਹਿਣਾ ਕਿ ਕਿਸਾਨ ਦੀ ਮੌਤ ਲੀਵਰ 'ਚ ਇਨਫੈਕਸ਼ਨ ਕਾਰਨ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਦਿੱਲੀ ਧਰਨੇ ਤੋਂ ਪਰਤਿਆ ਸੀ, ਜਿਸ ਕਾਰਨ ਉਸ ਦੇ ਲੀਵਰ 'ਚ ਇਨਫੈਕਸ਼ਨ ਸੀ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ 'ਤੇ ਵੀ ਕਈ ਸਵਾਲ ਖੜੇ ਕੀਤੇ ਹਨ।
ਪਿੰਡ ਹੁਸਨਰ ਦੇ ਕਿਸਾਨ ਦੀ ਕੋਰੋਨਾ ਕਾਰਨ ਹੋਈ ਮੌਤ
ਦਿੱਲੀ ਕਿਸਾਨ ਧਰਨੇ ਤੋਂ ਪਰਤੇ ਪਿੰਡ ਹੁਸਨਰ ਦੇ ਕਿਸਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਨੂੰ ਲੈਕੇ ਪਰਿਵਾਰ ਅਤੇ ਪਿੰਡ ਵਾਸੀਆਂ ਦਾ ਕਹਿਣਾ ਕਿ ਲੀਵਰ 'ਚ ਇਨਫੈਕਸ਼ਨ ਕਾਰਨ ਕਿਸਾਨ ਦੀ ਮੌਤ ਹੋਈ ਹੈ।
ਇਸ ਨੂੰ ਲੈਕੇ ਕਿਸਾਨ ਆਗੂ ਬਲਦੇਵ ਸਿੰਘ ਦਾ ਕਹਿਣਾ ਕਿ ਮ੍ਰਿਤਕ ਕਿਸਾਨ ਕੁਝ ਦਿਨ ਪਹਿਲਾਂ ਦਿੱਲੀ ਕਿਸਾਨ ਧਰਨੇ ਤੋਂ ਪਰਤਿਆ ਸੀ, ਜਿਸ ਕਾਰਨ ਉਸ ਦੀ ਸਿਹਤ ਖਰਾਬ ਚੱਲ ਰਹੀ ਸੀ। ਉਨ੍ਹਾਂ ਦਾ ਕਹਿਣਾ ਕਿ ਲੀਵਰ ਦੀ ਇਨਫੈਕਸ਼ਨ ਹੋਣ ਕਾਰਨ ਕਿਸਾਨ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਮ੍ਰਿਤਕ ਕਿਸਾਨ ਦੀ ਹਾਲਤ ਵਧੀਆ ਸੀ, ਉਸ ਨੂੰ ਆਕਸੀਜਨ ਦੀ ਕਮੀ ਨਹੀਂ ਆ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਜਿਥੇ ਮ੍ਰਿਤਕ ਕਿਸਾਨ ਪਰਿਵਾਰ ਲਈ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ, ਉਥੇ ਹੀ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਮਰੀਜ਼ਾਂ ਕੋਲ ਸਰਕਾਰ ਨੂੰ ਸੀਸੀਟੀਵੀ ਕੈਮਰੇ ਲਗਾਉਣੇ ਚਾਹੀਦੇ ਹਨ ਤਾਂ ਜੋ ਇਸ ਗੱਲ ਦਾ ਪਤਾ ਲੱਗ ਸਕੇ ਪਰਿਵਾਰ ਦੀ ਗੈਰ ਹਾਜ਼ਰੀ 'ਚ ਮਰੀਜ਼ ਕੋਲ ਕੌਣ ਆਇਆ ਸੀ ਜਾਂ ਮਰੀਜ਼ ਦੀ ਮੌਤ ਕਿਵੇਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਕੋਰੋਨਾ ਨਾਲ ਨਜਿੱਠਣ 'ਚ ਅਸਫ਼ਲ ਹੋ ਰਹੇ ਹਾਂ।