ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ‘ਚ ਆਪਣੀ ਪਤਨੀ ਨੂੰ ਅਗਵਾ ਕਰਨ ਦੇ ਲਈ ਤਿੰਨ ਉੱਚ ਜਾਤੀ ਦੇ ਵਿਅਕਤੀਆਂ ਦੇ ਖਿਲਾਫ਼ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਰਜ ਕਰਨ ਦੇ ਸੱਤ ਦਿਨਾਂ ਬਾਅਦ, ਇੱਕ 39 ਸਾਲਾ ਦਲਿਤ ਵਿਅਕਤੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੀ ਨਾਬਾਲਿਗ ਧੀ ਦੀ ਸ਼ਿਕਾਇਤ ਮਿਲਣ ਤੋਂ ਬਾਅਦ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਨੂੰ ਨੋਟਿਸ ਜਾਰੀ ਕੀਤਾ ਅਤੇ 15 ਦਿਨਾਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਮੰਗੀ। 5 ਅਗਸਤ ਨੂੰ ਐਸੀ ਕਮਿਸ਼ਨ ਨੂੰ ਮਿਲੀ ਸ਼ਿਕਾਇਤ ਦੇ ਅਨੁਸਾਰ, ਇੱਕ ਦਲਿਤ ਆਦਮੀ, ਜੋ ਕਿ ਇੱਕ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ, ਇਸ ਮਾਮਲੇ ਵਿੱਚ ਪੁਲਿਸ ਦੀ ਅਸਫਲਾ ਤੋਂ ਪਰੇਸ਼ਾਨ ਸੀ।
ਮ੍ਰਿਤਕ ਦੀ ਨਾਬਾਲਗ ਧੀ ਨੇ ਕਿਹਾ, ਭਾਲ ਦੇ ਬਾਵਜੂਦ ਮੇਰੇ ਪਿਤਾ ਉਸ ਦਾ ਪਤਾ ਨਹੀਂ ਲਗਾ ਸਕੇ। ਉਸਨੇ ਅੱਗੇ ਕਿਹਾ, “ਮੇਰੇ ਪਿਤਾ ਨੇ ਅਗਵਾ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ 30 ਜੁਲਾਈ ਨੂੰ ਲੱਖੇਵਾਲੀ ਥਾਣੇ ਦੀ ਸਥਾਨਕ ਪੁਲਿਸ ਨੂੰ ਇਸ ਮਾਮਲੇ ਬਾਰੇ ਸੂਚਿਤ ਕੀਤਾ ਸੀ ਅਤੇ ਉਨ੍ਹਾਂ ਨੇ ਮੇਰੀ ਮਾਂ ਨੂੰ ਲੁਭਾਉਣ ਦੇ ਦੋਸ਼ੀਆਂ ਦੇ ਖਿਲਾਫ਼ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ। ਨਾਬਾਲਿਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਜ਼ਮਾਂ ਨੇ ਮਾਰਨ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਸਨ।