ਸ੍ਰੀ ਮੁਕਤਸਰ ਸਾਹਿਬ: ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਪੁਲਿਸ ਲਾਈਨ ਮੁਕਤਸਰ ਸਾਹਿਬ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਪੁਲਿਸ ਲਾਈਨ ਵਿੱਚ ਸਨਮਾਨਿਤ ਕੀਤਾ ਗਿਆ।
ਪਿਛਲੇ ਸਮੇਂ ਦੇਸ਼ ਲਈ ਡਿਊਟੀ ਕਰਨ ਵੇਲੇ ਸਮੇਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਅਤੇ ਹੋਮਗਾਰਡ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਲਾਈਨ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਵਿੱਚ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਸਮਾਗਮ ਵਿੱਚ ਸ਼ਹੀਦ ਹੋਏ ਜਵਾਨਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਵੱਲੋਂ ਸਲਾਮੀ ਦੇਣ ਵੇਲੇ ਸ਼ਹੀਦ ਹੋਏ ਜਵਾਨਾਂ ਦੇ ਨਾਂ ਪੜ੍ਹ ਕੇ ਦੱਸੇ ਗਏ ਅਤੇ ਸ਼ਹੀਦਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਫੁੱਲਾਂ ਦੀਆਂ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦ ਪਰਿਵਾਰਾਂ ਵੱਲੋਂ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।