ਸ੍ਰੀ ਮੁਕਤਸਰ ਸਾਹਿਬ: ਬੀਤੇ ਸ਼ਾਮ ਕੰਮ ਤੋਂ ਘਰ ਜਾ ਰਹੇ ਮੋਟਰ ਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ। ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਉਸਦੀ ਉਮਰ 28 ਸਾਲ ਹੈ।
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ - ਸੜਕ ਹਾਦਸੇ
ਕੰਮ ਤੋਂ ਘਰ ਜਾ ਰਹੇ ਮੋਟਰਸਾਰਿਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ। ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਉਸਦੀ ਉਮਰ 28 ਸਾਲ ਹੈ।
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ
ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਟਰ-ਸਾਈਕਲ ਸਵਾਰ ਦੀ ਟੱਕਰ ਇੱਕ ਕੈਂਟਰ ਨਾਲ ਹੋਈ ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਨ੍ਹਾਂ ਦਾ ਇਲਾਜ਼ ਨਿਜੀ ਹਸਪਤਾਲ 'ਚ ਹੋ ਰਿਹਾ ਸੀ ਪਰ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਲੁਧਿਆਣਾ ਦੇ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ। ਪਰ ਉੱਥੇ ਉਨ੍ਹਾਂ ਦੀ ਇਲਾਜ਼ ਦੌਰਾਨ ਮੌਤ ਹੋ ਗਈ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਕੈਂਟਰ ਵਾਲੇ ਦੇ ਖਿਲਾਫ਼ ਕੇਸ ਦਰਜ ਕਰ ਅਗਰੇਲੀ ਕਾਰਵਾਈ ਕੀਤੀ ਜਾਵੇਗੀ।