ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਡਾ. ਹਰਵਿੰਦਰ ਸਿੰਘ ਬਖਸ਼ੀ ਜੋਇੰਟ ਸੈਕਟਰੀ ਆਮ ਆਦਮੀ ਪਾਰਟੀ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਣੀ ਨੂੰ ਸਾਡੇ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਪੰਜਾਬ ਸਰਕਾਰ ਨੇ 2017 ਦੀਆਂ ਵਿਧਾਨਸਭਾ ਚੋਣਾਂ ਵਿੱਚ ਜੋ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ।
ਆਪ ਆਗੂ ਨੇ ਘੇਰੀ ਚੰਨੀ ਸਰਕਾਰ, ਕੁਝ ਇਸ ਤਰ੍ਹਾਂ ਲਾਏ ਰਗੜੇ - ਡਾਕਟਰ ਹਰਮਿੰਦਰ ਬਖਸ਼ੀ
ਡਾਕਟਰ ਹਰਮਿੰਦਰ ਬਖਸ਼ੀ ਆਪ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪਹਿਲਾਂ ਆਪਣੇ ਚਹੇਤਿਆਂ ਨੂੰ ਤਰਸ ਦੇ ਅਧਾਰ ’ਤੇ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੰਦੇ ਰਹੇ, ਤੇ ਹੁਣ ਮੌਜੂਦਾ ਮੁੱਖ ਮੰਤਰੀ ਦੀ ਸਹਿਮਤੀ ਨਾਲ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੇ ਜਵਾਈ ਨੂੰ ਪੰਜਾਬ ਸਰਕਾਰ (Government of Punjab) ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਦੀ ਨੌਕਰੀ ਦਿੱਤੀ ਗਈ ਹੈ।
ਇਸ ਮੌਕੇ ਡਾਕਟਰ ਹਰਮਿੰਦਰ ਬਖਸ਼ੀ ਆਪ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਆਪਣੇ ਚਹੇਤਿਆਂ ਨੂੰ ਤਰਸ ਦੇ ਅਧਾਰ ’ਤੇ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੰਦੇ ਰਹੇ, ਤੇ ਹੁਣ ਮੌਜੂਦਾ ਮੁੱਖ ਮੰਤਰੀ ਦੀ ਸਹਿਮਤੀ ਨਾਲ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਦੀ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਪੰਜਾਬ ਕਾਂਗਰਸ ਵਲੋਂ ਮੁੱਖ ਮੰਤਰੀ ਬਦਲਣ ਨਾਲ ਕੋਈ ਬਦਲਾਅ ਨਹੀਂ ਹੋਇਆ ਅਤੇ ਘਰ ਘਰ ਨੌਕਰੀ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਇਹ ਵੀ ਪੜ੍ਹੋ:'ਬੇਅਦਬੀ ਦੇ ਮਾਮਲਿਆਂ 'ਚ ਕਾਂਗਰਸ ਸਰਕਾਰ ਪੂਰੀ ਤਰ੍ਹਾ ਫੇਲ੍ਹ'