ਪੰਜਾਬ

punjab

ETV Bharat / state

ਡਿੰਪੀ ਢਿੱਲੋਂ ਨੇ ਰਾਜਾ ਵੜਿੰਗ ਨੂੰ ਦੱਸਿਆ ਲਾਰੇਬਾਜ਼

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਇੱਕ ਸਮਾਗਮ ਦੌਰਾਨ ਸਥਾਨਕ ਵਿਧਾਇਕ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਵਰ੍ਹੇ।

ਫ਼ੋਟੋ।

By

Published : Mar 26, 2019, 9:39 PM IST

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇੱਕ ਸਮਾਗਮ ਦੌਰਾਨ ਸਥਾਨਕ ਵਿਧਾਇਕ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਸ਼ਬਦੀ ਹਮਲੇ ਕੀਤੇ।

ਵੀਡੀਓ।


ਕਾਂਗਰਸੀ ਵਰਕਰਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ 'ਤੇ ਕਰਵਾਏ ਸਮਾਗਮ ਵਿੱਚ ਪੁੱਜੇ ਡਿੰਪੀ ਢਿੱਲੋਂ ਨੇ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜਾ ਵੜਿੰਗ ਅਕਸਰ ਦਾਅਵਾ ਕਰਦੇ ਸਨ ਕਿ ਉਹ ਕੈਬਿਨੇਟ ਮੰਤਰੀ ਬਣਗੇ ਪਰ ਉਨ੍ਹਾਂ ਦੀ ਆਪਣੀ ਪਾਰਟੀ ਨੇ ਹੀ ਉਨ੍ਹਾਂ ਨੂੰ ਨਹੀਂ ਪੁੱਛਿਆ। ਡਿੰਪੀ ਨੇ ਕਿਹਾ ਕਿ ਰਾਜਾ ਵੜਿੰਗ ਨੇ ਹਲਕੇ ਦੇ ਲੋਕਾਂ ਨੂੰ ਵੀ ਝੂਠੇ ਲਾਰੇ ਲਾਏ ਹਨ ਤੇ ਹਲਕੇ ਵਿੱਚ ਕੋਈ ਕੰਮ ਨਹੀਂ ਕਰਵਾਇਆ।


ਇਸ ਤੋਂ ਇਲਾਵਾ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੋਂ ਤੰਗ ਆ ਕੇ ਵਰਕਰ ਆਏ ਦਿਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਦੀ ਹੀ ਬਣੇਗੀ ਤੇ ਕਿਹਾ ਕਿ ਕਾਂਗਰਸ ਦਾ ਪਾਰਟੀ ਦਾ ਪਤਨ ਸ਼ੁਰੂ ਹੋ ਗਿਆ ਹੈ।

ABOUT THE AUTHOR

...view details