ਸ੍ਰੀ ਮੁਕਤਸਰ ਸਾਹਿਬ: ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਜਾਰੀ ਹੈ।ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ ਸਫਾਈ ਸੇਵਕਾਂ ਵੱਲੋਂ ਹੜਤਾਲ ਚੱਲ ਰਹੀ ਹੈ। ਬੀਤੇ ਕੱਲ੍ਹ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਧਰਨੇ 'ਚ ਪਹੁੰਚੇ ਤੇ ਉਨ੍ਹਾਂ ਨੇ ਟਰੈਕਟਰ ਚਲਾ ਕੇ ਸਫ਼ਾਈ ਖ਼ੁਦ ਕੀਤੀ।ਜਿਸ ਦਾ ਸਫ਼ਾਈ ਸੇਵਕਾ ਵਿਰੋਧ ਵੀ ਕੀਤਾ।
ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਧਰਨੇ ਸ਼ਾਮਲ ਹੋਣ ਪਹੁੰਚੇ ਉਨ੍ਹਾਂ ਸਫ਼ਾਈ ਸੇਵਕਾਂ ਨੂੰ ਸਮਰਥਨ ਦਿੰਦਿਆਂ ਮੌਕੇ ਤੇ ਹੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਫੋਨ ਕੀਤਾ ਅਤੇ ਸਫ਼ਾਈ ਸੇਵਕਾਂ ਦੀ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਦੌਰਾਨ ਸਫਾਈ ਸੇਵਕਾਂ ਉਨ੍ਹਾਂ ਧੰਨਵਾਦ ਕੀਤਾ।