ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਵਿਚ ਬੇਅਦਬੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿੱਥੇ ਪਹਿਲਾਂ ਹੋਈਆਂ ਬੇਅਦਬੀਆਂ ਦੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਕੀਤੀ ਗਈ ਹੈ। ਬੇਅਦਬੀ ਦੀ ਇਸ ਘਟਨਾ ਦੀ ਤਸਵੀਰ ਸਾਹਮਣੇ ਆਈ। ਜਿਥੇ ਇਕ ਵਿਅਕਤੀ ਹੱਥ ਵਿਚ ਡਾਂਗ ਫੜ੍ਹ ਕੇ ਗੁਰੂ ਗ੍ਰੰਥ ਸਾਹਿਬ ਦੇ ਨੇੜੇ ਪਹੁੰਚ ਗਿਆ ਅਤੇ ਗੁਰੂ ਸਾਹਿਬ ਦੇ ਤਾਬਿਆ 'ਤੇ ਬੈਠੇ ਗ੍ਰੰਥੀ ਸਿੰਘ ਨਾਲ ਤੂੰ ਤੂੰ ਮੈਂ ਮੈਂ ਦੀ ਵੀਡੀਓ CCTV ਕੈਮਰੇ 'ਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।ਵੀਡੀਓ ਦੇ ਅਧਾਰ 'ਤੇ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਸਾਮਾਨ ਦੀ ਵੀ ਭੰਨਤੋੜ :ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਜਿਸ ਵੇਲੇ ਪਾਠੀ ਸਿੰਘ ਵੱਲੋਂ ਪਾਠ ਕੀਤਾ ਜਾਂਦਾ ਹੈ ਤਾਂ ਤਾਬਿਆ 'ਤੇ ਬੈਠੇ ਸਿੰਘ ਨਾਲ ਸ਼ੱਕੀ ਵਿਅਕਤੀ ਆਕੇ ਬਹਿਸ ਕਰਨ ਲੱਗਦਾ ਹੈ। ਇਸ ਦੌਰਾਨ ਗੁਰੂ ਘਰ ਚ ਬੈਠੀ ਸੰਗਤ ਵਿਚੋਂ ਇਕ ਵਿਅਕਤੀ ਆਕੇ ਇਸ ਨੌਜਵਾਨ ਨੂੰ ਫੜ੍ਹਦਾ ਹੈ ਤਾਂ ਇਸ ਦੌਰਾਨ ਤੂੰ ਤੂੰ ਮੈਂ ਮੈਂ ਵੀ ਹੁੰਦੀ ਹੈ ਅਤੇ ਨੌਜਵਾਨ ਵਲੋਂ ਗ੍ਰੰਥੀ ਸਿੰਘ 'ਤੇ ਹਮਲਾ ਕਰਨ ਦੀ ਕੋਸ਼ੀਸ਼ ਕੀਤੀ। ਜਿਸ ਦੀ ਸਾਰੀ ਘਟਨਾ ਸੀ ਸੀ ਟੀਵੀ ਵਿਚ ਕੈਦ ਹੋ ਗਈ। ਇਸ ਦੌਰਾਨ ਸੰਗਤਾਂ ਵੱਲੋਂ ਵਿਅਕਤੀ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਹ ਵਿਅਕਤੀ ਭੱਜਣ ਵਿਚ ਸਫਲ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫਿਲੌਰ ਦੇ ਪਿੰਡ ਮਨਸੂਰਪੁਰ 'ਚ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਸੀ।