ਪੰਜਾਬ

punjab

ETV Bharat / state

ਆਂਗਨਵਾੜੀ ਵਰਕਰਾਂ ਨੇ ਰੋਸ ਦਿਵਸ ਵਜੋਂ ਮਨਾਇਆ ਅਧਿਆਪਕ ਦਿਵਸ - Punjab news

ਅਧਿਆਪਕ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਉਂਦਿਆਂ ਆਂਗਨਵਾੜੀ ਵਰਕਰਾਂ ਯੂਨੀਅਨ ਪੰਜਾਬ (ਸੀਟੂ) ਬਲਾਕ ਗਿੱਦੜਬਾਹਾ ਅਤੇ ਲੰਬੀ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਫ਼ਤਰ ਸਾਹਮਣੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਫੋਟੋ

By

Published : Sep 7, 2019, 6:36 AM IST

ਸ੍ਰੀ ਮੁਕਤਸਰ ਸਾਹਿਬ : ਅਧਿਆਪਕ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਉਂਦਿਆਂ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਗਿੱਦੜਬਾਹਾ ਅਤੇ ਲੰਬੀ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਧਰਨਾ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਫ਼ਤਰ ਗਿੱਦੜਬਾਹਾ ਅੱਗੇ ਸੰਕੇਤਕ ਰੂਪ 'ਚ ਲਗਾਇਆ ਗਿਆ।

ਵੀਡੀਓ
ਧਰਨਾ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ। ਉਪਰੰਤ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਨਾਮ ਇਕ ਮੰਗ ਪੱਤਰ ਵੀ ਸੌਂਪਿਆ।

ਆਂਗਨਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਚਹਿਲ ਨੇ ਦੱਸਿਆ ਕਿ ਅਧਿਆਪਕ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਉਂਦੇ ਹੋਏ ਸਾਰੇ ਪੰਜਾਬ ਵਿਚ ਬੀਪੀਈਓ ਦਫ਼ਤਰਾਂ ਅੱਗੇ ਰੋਸ ਪ੍ਰਗਟ ਕਰਨ ਦਾ ਮੁੱਖ ਕਾਰਨ 3 ਤੋਂ 6 ਸਾਲ ਦੇ ਬੱਚੇ ਮੁੜ ਆਂਗਨਵਾੜੀ ਸੈਂਟਰਾਂ 'ਚ ਲਿਆਉਣ, ਪ੍ਰੀ ਪ੍ਰਾਇਮਰੀ ਕਲਾਸਾਂ ਆਂਗਣਵਾੜੀ ਸੈਂਟਰਾਂ 'ਚ ਚਲਾਉਣ, ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਨੂੰ 2017 ਵਿਚ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਬਾਰੇ ਯਾਦ ਕਰਵਾਉਣਾ ਹੈ।

ਜਿਨ੍ਹਾਂ ਆਂਗਣਵਾੜੀ ਸੈਂਟਰਾਂ 'ਚ ਬੱਚੇ ਵਾਪਸ ਕਰਨ ਅਤੇ ਇਨ੍ਹਾਂ ਦੇ ਇੱਕ ਵਲੰਟੀਅਰ ਵੱਲੋਂ ਆਂਗਨਵਾੜੀ ਸੈਂਟਰਾਂ 'ਚ ਆ ਕੇ ਬੱਚੇ ਪੜ੍ਹਾਉਣ ਦਾ ਵਾਅਦਾ ਕੀਤਾ ਗਿਆ ਪਰ ਅਜੇ ਤੱਕ ਇਸ ਬਾਰੇ ਕੋਈ ਵੱਡਾ ਫੈਸਲਾ ਨਹੀਂ ਲਿਆ ਗਿਆ ਅਤੇ ਨਾਂ ਹੀ ਇਸ ਨੋਟੀਫਿਕੇਸ਼ਨ 'ਤੇ ਗੌਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਆਂਗਨਵਾੜੀ ਵਰਕਰਾਂ ਨਾਲ ਸਰਾਸਰ ਧੱਕਾ ਹੋ ਰਿਹਾ ਹੈ ਅਤੇ ਸਾਡੀ ਨੌਕਰੀ ਨੂੰ ਖਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਕੀਤਾ ਜਾਣ ਵਾਲਾ ਟੀਕਾਕਰਣ ਦਾ ਕੰਮ ਪਹਿਲਾਂ ਹੀ ਆਸ਼ਾ ਵਰਕਰਾਂ ਨੂੰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਵਾਂਗ ਹੀ 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ ਜਾਂ ਫਿਰ ਆਂਗਣਵਾੜੀ ਵਰਕਰਾਂ ਨੂੰ ਅਧਿਆਪਕ ਦਾ ਦਰਜਾ ਦੇ ਕੇ ਸਕੂਲਾਂ ਵਿੱਚ ਭੇਜਿਆ ਜਾਵੇ।

ABOUT THE AUTHOR

...view details