ਪੰਜਾਬ

punjab

ETV Bharat / state

ਅਨਿਲ ਜੋਸ਼ੀ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ, ਕਾਂਗਰਸ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ

ਪੰਜਾਬ ਦੇ ਸਾਬਕਾ ਮੰਤਰੀ (Minister) ਅਤੇ ਅਕਾਲੀ ਦਲ ਪਾਰਟੀ (Shiromani Akali Dal) ਦੇ ਸੀਨੀਅਰ ਆਗੂ ਅਨਿਲ ਜੋਸ਼ੀ (Anil Joshi) ਸ੍ਰੀ ਮੁਕਤਸਰ ਸਾਹਿਬ ਗਏ ਅਤੇ ਉੱਥੇ ਉਨ੍ਹਾਂ ਨੇ ਵਪਾਰ ਮੰਡਲ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ।

ਅਨਿਲ ਜੋਸ਼ੀ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ, ਨਿਸ਼ਾਨਾ ਬਣਾਈ ਕਾਂਗਰਸ ਸਰਕਾਰ
ਅਨਿਲ ਜੋਸ਼ੀ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ, ਨਿਸ਼ਾਨਾ ਬਣਾਈ ਕਾਂਗਰਸ ਸਰਕਾਰ

By

Published : Oct 21, 2021, 7:37 PM IST

ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ (Akali Dal) ਪਾਰਟੀ ਦੇ ਸੀਨੀਅਰ ਆਗੂ ਅਨਿਲ ਜੋਸ਼ੀ (Anil Joshi) ਸ੍ਰੀ ਮੁਕਤਸਰ ਸਾਹਿਬ (Sri Muktsar Sahib) ਗਏ ਅਤੇ ਉੱਥੇ ਉਨ੍ਹਾਂ ਨੇ ਵਪਾਰ ਮੰਡਲ (Chamber of Commerce) ਦੇ ਵਪਾਰੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਾਂਗਰਸ ਸਰਕਾਰ (Congress Government) ਤੇ ਤੰਜ਼ ਕਸਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਸਹੁੰ ਖਾ ਕੇ ਝੂਠੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਹੁਣ ਲੋਕ ਅਕਾਲੀਦਲ ਵੱਲ ਦੇਖਦੇ ਪਏ ਹਨ।

ਅਨਿਲ ਜੋਸ਼ੀ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ, ਨਿਸ਼ਾਨਾ ਬਣਾਈ ਕਾਂਗਰਸ ਸਰਕਾਰ

ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਪੰਜਾਬ ਵਿੱਚ ਸੜਕਾਂ ਬਣੀਆਂ ਹਨ, ਇਹ ਸਭ ਸਿਰਫ਼ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਦੇਣ ਹੈ। ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੀ ਪੰਜਾਬ ਦਾ ਬਹੁਪੱਖੀ ਵਿਕਾਸ (Multilateral development) ਹੋਇਆ ਹੈ। ਇਸ ਕਰਕੇ ਲੋਕ ਅਕਾਲੀ ਸਰਕਾਰ ਦੀ ਉਡੀਕ ਵਿੱਚ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਕਾਂਗਰਸ (Punjab Congress) ਵਿੱਚ ਜੋ ਡਰਾਮੇਬਾਜ਼ੀ ਚੱਲ ਰਹੀ ਹੈ, ਪੰਜਾਬ ਦੇ ਲੋਕ ਉਸ ਤੋਂ ਅੱਕੇ ਪਏ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਇੱਕ ਵਾਰ ਫਿਰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਸਰਕਾਰ ਇੱਕ ਵਾਰ ਪਹਿਲਾਂ ਵੀ ਲੋਕਾਂ ਨਾਲ ਕੀਤੇ ਵੱਡੇ ਵੱਡੇ ਵਾਧਿਆ ਨੂੰ ਨਾ ਪੂਰਾ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਚੁੱਕੀ ਹੈ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਕੋਲ ਇੱਕੋਂ ਇੱਕ ਵਿਕਲਪ ਸ਼੍ਰੋਮਣੀ ਅਕਾਲੀ ਦਲ ਹੀ ਬਚਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਕਿ ਪੰਜਾਬ ਬਾਬਤ ਪਹਿਲ ਦੇ ਆਧਾਰ ਤੇ ਸੋਚਦੀ ਹੈ।

ਇਹ ਵੀ ਪੜ੍ਹੋ:ਗਾਜ਼ੀਪੁਰ ਸਰਹੱਦ 'ਤੇ ਰਾਕੇਸ਼ ਟਿਕੈਤ ਨੇ ਕਰ 'ਤਾ ਵੱਡਾ ਧਮਾਕਾ

ABOUT THE AUTHOR

...view details