ਪੰਜਾਬ

punjab

ETV Bharat / state

ਅਰੁਣ ਨਾਰੰਗ ਦੀ ਕੁੱਟਮਾਰ: ਬੀਜੇਪੀ ਵੱਲੋਂ ਅੱਜ ਮਲੋਟ ਬੰਦ ਦੀ ਕਾਲ - ਅਰੁਣ ਨਾਰੰਗ ਦੀ ਕੁੱਟਮਾਰ

ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਦੇ ਰੋਸ ਵਜੋਂ ਅੱਜ ਭਾਜਪਾ ਵੱਲੋਂ ਪੂਰੇ ਮਲੋਟ ਨੂੰ ਬੰਦ ਰੱਖਣ ਦੀ ਕਾਲ ਦਿੱਤੀ ਗਈ ਹੈ।

ਫ਼ੋਟੋ
ਫ਼ੋਟੋ

By

Published : Mar 29, 2021, 11:22 AM IST

ਮਲੋਟ: ਸ਼ਨੀਵਾਰ ਨੂੰ ਮਲੋਟ ਵਿੱਚ ਹੋਈ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਦੇ ਰੋਸ ਵਜੋਂ ਅੱਜ ਭਾਜਪਾ ਵੱਲੋਂ ਪੂਰੇ ਮਲੋਟ ਨੂੰ ਬੰਦ ਰੱਖਣ ਦੀ ਕਾਲ ਦਿੱਤੀ ਗਈ ਹੈ।

ਪੰਜਾਬ ਭਾਜਪਾ ਦਾ ਇਲਜ਼ਾਮ ਹੈ ਕਿ ਅਰੁਣ ਨਾਰੰਗ ਨਾਲ ਵਾਪਰੀ ਇਹ ਘਟਨਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੋਈ। ਇਸ ਰੋਸ ਵਜੋਂ ਸੋਮਵਾਰ ਨੂੰ ਭਾਜਪਾ ਆਗੂਆਂ ਨੇ ਮਲੋਟ ਬੰਦ ਕਰਨ ਦਾ ਸੱਦਾ ਦਿੱਤਾ ਅਤੇ ਸਾਰੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ ਦਸ ਦਈਏ ਕਿ ਮੁਕਤਸਰ ਪੁਲਿਸ ਨੇ ਮਲੋਟ ਵਿੱਚ ਬੀਜੇਪੀ ਵਿਧਾਇਕ ਅਰੁਣ ਨਾਰੰਗ ਨਾਲ ਹੋਏ ਹਮਲੇ ਦੇ ਮਾਮਲੇ ਵਿੱਚ ਐਤਵਾਰ ਨੂੰ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 5 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਐਸਐਸਪੀ ਮੁਕਤਸਰ ਡੀ ਸੁਦਰਵੀ ਨੇ ਦੱਸਿਆ ਕਿ ਵੀਡੀਓ ਫੁਟੇਜ ਦੀ ਸਹਾਇਤਾ ਨਾਲ ਮੁਕਤਸਰ ਪੁਲਿਸ ਨੇ ਇਸ ਕੇਸ 'ਚ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ 'ਚੋਂ ਚਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ 23 ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ।

ABOUT THE AUTHOR

...view details