ਸ੍ਰੀ ਮੁਕਤਸਰ ਸਾਹਿਬ:ਜ਼ਿਲ੍ਹੇ ’ਚ ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ਨੂੰ ਸਮਰਪਿਤ ਸਿਵਲ ਸਰਜਨ ਦਫ਼ਤਰ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਉਹ ਰੈਲੀ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਅਬੋਹਰ ਰੋਡ ਤੋਂ ਵਾਪਸ ਸਿਵਲ ਸਰਜਨ ਦੇ ਦਫ਼ਤਰ ਸਮਾਪਤ ਹੋਈ। ਇਸ ਰੈਲੀ ਵਿੱਚ ਸਿਹਤ ਵਿਭਾਗ ਦੇ ਡਾਕਟਰ ਅਤੇ ਸ਼ਹਿਰ ਤੇ ਹੋਰ ਵੱਖ-ਵੱਖ ਡਾਕਟਰਾਂ ਤੇ ਨੌਜਵਾਨਾਂ ਨੇ ਭਾਗ ਲਿਆ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਝੰਡੀ ਦੇ ਕੇ ਰਵਾਨਾ ਕੀਤਾ।
ਕੈਂਸਰ ਦਿਵਸ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ’ਚ ਕੱਢੀ ਸਾਈਕਲ ਰੈਲੀ - ਸਿਵਲ ਸਰਜਨ
ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ਨੂੰ ਸਮਰਪਿਤ ਸਿਵਲ ਸਰਜਨ ਦਫ਼ਤਰ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਉਹ ਰੈਲੀ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਅਬੋਹਰ ਰੋਡ ਤੋਂ ਵਾਪਸ ਸਿਵਲ ਸਰਜਨ ਦੇ ਦਫ਼ਤਰ ਸਮਾਪਤ ਹੋਈ।
![ਕੈਂਸਰ ਦਿਵਸ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ’ਚ ਕੱਢੀ ਸਾਈਕਲ ਰੈਲੀ ਤਸਵੀਰ](https://etvbharatimages.akamaized.net/etvbharat/prod-images/768-512-10784127-809-10784127-1614329268870.jpg)
ਤਸਵੀਰ
ਕੈਂਸਰ ਦਿਵਸ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ’ਚ ਕੱਢੀ ਸਾਈਕਲ ਰੈਲੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਜੂ ਸਿੰਗਲਾ ਨੇ ਦੱਸਿਆ ਕਿ ਸਾਨੂੰ ਰੋਜ਼ ਕਸਰਤ ਕਰਨੀ ਚਾਹੀਦੀ ਹੈ, ਚਾਹੇ ਕਿਸੇ ਵੀ ਤਰ੍ਹਾਂ ਦੀ ਕਸਰਤ ਹੋਵੇ। ਉਹਨਾਂ ਨੇ ਕਿਹਾ ਕਿ ਸਾਨੂੰ ਹਰ ਰੋਜ ਸਾਈਕਲਿੰਗ ਵੀ ਕਰਨੀ ਚਾਹੀਦੀ ਹੈ ਜੋ ਕਿ ਕਈ ਬਿਮਾਰੀਆਂ ਦਾ ਇਲਾਜ਼ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਸ਼ੂਗਰ ਦੀ ਬਿਮਾਰੀ ਜਾਂ ਬਲੱਡ ਪ੍ਰੈਸ਼ਰ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਕਸਰਤ ਕਰਨ ਨਾਲ ਬਚਾਅ ਰਹਿੰਦਾ ਹੈ।