ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੰਘ ਸਿੱਧੂ ਦੇ ਸੂਬਾ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕਾ ਲੰਬੀ ਵਿੱਚ ਕਾਂਗਰਸ ਨੂੰ ਝਟਕਾ ਲੱਗਿਆ ਹੈ।
ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆ (ਸਾਬਕਾ ਜ਼ਿਲ੍ਹਾ ਪ੍ਰਧਾਨ) ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਕਿਸੇ ਰਾਜਸੀ ਪਾਰਟੀ ’ਚ ਜਾਣ ਦਾ ਫੈਸਲਾ ਆਉਣ ਵਾਲੇ ਦਿਨਾਂ ’ਚ ਲੈਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਬਣਨਗੇ ਤਾਂ ਉਹ ਇਸ ਦੀ ਜਾਣਕਾਰੀ ਸਾਰਿਆਂ ਨੂੰ ਜ਼ਰੂਰ ਦੇਣਗੇ।