ਸ੍ਰੀ ਮੁਕਤਸਰ ਸਾਹਿਬ: ਕੋਟਕਪੂਰਾ ਚੌਕ ਵਿੱਚ ਭਾਰਤੀ ਆਮ ਜਨਤਾ ਪਾਰਟੀ (BJP) ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਬੀਜੇਪੀ ਆਗੂ ਸਤੀਸ਼ ਕੁਮਾਰ ਦਾ ਕਹਿਣਾ ਹੈ ਕਿ 2017 ਦੀਆਂ ਚੋਣਾਂ ਵੇਲੇ ਕੈਪਟਨ ਦੀ ਸਰਕਾਰ ਬਣੀ ਸੀ ਤਾਂ ਵਾਅਦੇ ਕੀਤੇ ਸੀ ਕਿ ਘਰ-ਘਰ ਵਿਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਅਤੇ ਵਿਧਵਾ ਪੈਨਸ਼ਨ ਵਧਾਈ ਜਾਵੇਗੀ। ਸਾਢੇ ਚਾਰ ਸਾਲ ਦਾ ਸਮਾਂ ਹੋ ਗਿਆ ਹਾਲੇ ਤੱਕ ਪੂਰਾ ਨਹੀਂ ਕੀਤਾ।ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਉਤੇ ਨਿਸ਼ਾਨੇ ਸਾਧੇ ਹਨ।
ਬੀਜੇਪੀ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ - ਪੰਜਾਬ ਸਰਕਾਰ
ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਕ ਵੀ ਬੀਜੇਪੀ (BJP) ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ।ਬੀਜੇਪੀ ਦੇ ਆਗੂ ਦਾ ਕਹਿਣਾ ਹੈ ਕਿ ਸਰਕਾਰ ਵਾਅਦੇ ਕਰਕੇ ਮੁਕਰ ਗਈ ਅਤੇ ਮਹਿੰਗਾਈ ਦਿਨੋ-ਦਿਨ ਵੱਧ ਰਹੀ ਹੈ।
ਬੀਜੇਪੀ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੇ ਰੇਟ ਸਰਕਾਰ ਨੇ ਵਧਾਏ ਹਨ ਇਸ ਕਰਕੇ ਅਸੀਂ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹਾਂ।ਉਨ੍ਹਾਂ ਨੇ ਕਿਹਾ ਸਰਕਾਰ ਤੋਂ ਮੰਗ ਕਰਦੇ ਹਾਂ ਮਹਿੰਗਾਈ ਘੱਟ ਕੀਤੀ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।
ਇਹ ਵੀ ਪੜੋ:ਫਰੀਦਕੋਟ 'ਚ ਕਿਸਾਨਾਂ ਵੱਲੋਂ BJP ਦੇ ਰੋਸ ਪ੍ਰਦਰਸ਼ਨ ਦਾ ਵਿਰੋਧ