ਸ੍ਰੀ ਮੁਕਤਸਰ ਸਾਹਿਬ: ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 117 ਮੌਤਾਂ ਸਬੰਧੀ ਪੰਜਾਬ ਸਰਕਾਰ ਦੀ ਢਿੱਲੀ ਕਾਰਵਾਈ 'ਤੇ ਭਾਜਪਾ ਨੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਧਰਨੇੇ ਵਿੱਚ ਵੱਡੀ ਗਿਣਤੀ 'ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਨਜਾਇਜ਼ ਸ਼ਰਾਬ ਮਾਫੀਆਂ ਖਿਲਾਫ ਸੀਬੀਆਈ ਜਾਂਚ ਦੀ ਮੰਗ ਇਸ ਮੌਕੇ ਭਾਜਪਾ ਪਾਰਟੀ ਦੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਮੇਸ਼ ਕੁਮਾਰ ਨੇਂ ਆਖਿਆ ਕਿ ਜ਼ਹਿਰੀਲੀ ਸ਼ਰਾਬ ਦੇ ਨਾਲ ਹੋਣ ਵਾਲੀਆਂ ਮੌਤਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਕਿਉਂਕਿ ਕੈਪਟਨ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਮਾਫੀਆ ਦੇ ਖ਼ਿਲਾਫ਼ ਕਾਰਵਾਈ 'ਚ ਢਿੱਲ ਵਰਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੌਕਡਾਊਨ ਦੇ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ਾਰਬ ਦੀ ਵਿਕ੍ਰੀ ਲਈ ਜ਼ਿਆਦਾ ਜ਼ੋਰ ਦਿੱਤਾ ਗਿਆ। ਜਿਸ ਦੇ ਚਲਦੇ ਕੋਰੋਨਾ ਕਾਲ 'ਚ ਲੌਕਡਾਊਨ ਦੌਰਾਨ ਨਾਜਾਇਜ਼ ਸ਼ਰਾਬ ਦਾ ਕਾਰੋਬਾਰ 'ਚ ਵਾਧਾ ਹੋਇਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਸਬੰਧੀ ਵੀ ਕਾਂਗਰਸ ਸਰਕਾਰ ਦੇਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਸ਼ਰਾਬ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਲਈ ਉਨ੍ਹਾਂ ਨਾਲ ਸੰਘਰਸ਼ ਕਰੇਗੀ।