ਸ੍ਰੀ ਮੁਕਤਸਰ ਸਾਹਿਬ:ਪੰਜਾਬ ਵਿਧਾਨ ਸਭਾ ਚੋਣ 2022 (2022 Punjab Assembly Election) ਨੂੰ ਲੈ ਕੇ ਬਿਗੁਲ ਵੱਜ ਚੁੱਕਿਆ ਜਿਸ ਦੀ ਭਾਰਤੀ ਜਨਤਾ ਪਾਰਟੀ ਦੁਆਰਾ ਲਗਾਤਾਰ ਆਪਣੀ ਜਿੱਤ ਨੂੰ ਲੈ ਕੇ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਫਿਰੋਜ਼ਪੁਰ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 500 ਬੈੱਡ ਦਾ ਹਸਪਤਾਲ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਜਿਸਦੇ ਬਾਅਦ ਬੀਜੇਪੀ ਦੁਆਰਾ ਪੰਜਾਬ ਚ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ।
ਰੈਲੀ ਨੂੰ ਲੈ ਕੇ ਬੀਜੇਪੀ ਦੇ ਕੇਂਦਰੀ ਮੰਤਰੀ ਅਤੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ (Gajender Singh Shekhawat) ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਇੱਕ ਸਥਿਤ ਇਕ ਪੈਲੇਸ ਵਿਚ ਬੀਜੇਪੀ ਵਰਕਰਾਂ ਦੇ ਨਾਲ ਮੀਟਿੰਗ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ 5 ਜਨਵਰੀ 2022 ’ਚ ਫਿਰੋਜ਼ਪੁਰ ਵਿੱਚੋਂ ਹੋਣ ਜਾ ਰਹੀ ਰੈਲੀ ਨੂੰ ਲੈ ਕੇ ਬੀਜੇਪੀ ਵਰਕਰਾਂ ਨੂੰ ਲਾਮਬੱਧ ਕੀਤਾ। ਇਸ ਦੌਰਾਨ ਬੀਜੇਪੀ ਦਾ ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਵਿੱਚ ਮਾਫੀਆ ਰਾਜ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਉਨ੍ਹਾਂ ਨੇ ਕਿਹਾ ਕਿ ਮਾਫ਼ੀਆ ਰਾਜ ਨੂੰ ਰਾਜਨੀਤਕ ਲੋਕਾਂ ਨੇ ਸੁਰੱਖਿਅਤ ਕੀਤਾ ਹੈ ਜਿਸ ਦੇ ਤਹਿਤ ਮਾਫ਼ੀਆ ਰਾਜ ਵੱਧ ਫੁੱਲ ਰਿਹਾ ਹੈ।