ਪੰਜਾਬ

punjab

ETV Bharat / state

ਭਾਜਪਾ ਵਰਕਰਾਂ ਨੇ ਬਿਜਲੀ ਦੀਆਂ ਵਧੀਆ ਦਰਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ 'ਚ ਭਾਜਪਾ ਜ਼ਿਲ੍ਹਾ ਹੈੱਡ ਕੁਆਟਰ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਸੂਬਾ ਸਰਕਾਰ ਤੋਂ ਬਿਜਲੀ ਦੀਆਂ ਦਰਾਂ 'ਚ ਕਟੋਤੀ ਕਰਨ ਦੀ ਮੰਗ ਕੀਤੀ ਗਈ।

BJP workers clear the effigy of Captain
ਫ਼ੋਟੋ

By

Published : Jan 10, 2020, 9:34 AM IST

ਸ੍ਰੀ ਮੁਕਤਸਰ ਸਾਹਿਬ: ਮਲੋਟ 'ਚ ਭਾਜਪਾ ਦੇ ਆਗੂ ਤੇ ਵਰਕਰਾਂ ਨੇ ਬਿਜਲੀ ਦੀ ਦਰਾਂ 'ਚ ਕੀਤੇ ਵਾਧੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ 'ਚ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ ਤੇ ਸੂਬਾ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।

ਵੀਡੀਓ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਨੇ ਦੱਸਿਆ ਕਿ ਭਾਜਪਾ ਦੇ ਉੱਚ ਆਗੂਆਂ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਪੰਜਾਬ ਭਰ 'ਚ ਬਿਜਲੀ ਦੀਆਂ ਵਧੀਆਂ ਦਰਾਂ 'ਤੇ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਸੂਬਿਆਂ 'ਚ ਬਿਜਲੀ ਦੀ ਦਰ 3 ਰੁਪਏ ਤੋਂ 6 ਰੁਪਏ ਪ੍ਰਤੀ ਯੂਨਿਟ ਹੈ ਪਰ ਪੰਜਾਬ 'ਚ ਬਿਜਲੀ ਦੀ ਦਰ ਪਹਿਲਾਂ ਹੀ ਬਹੁਤ ਸੀ ਹੁਣ 10 ਰੁਪਏ ਪ੍ਰਤੀ ਯੂਨਿਟ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਇੰਡਸਟਰੀ ਖ਼ਤਮ ਹੋ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੇ ਸਰਕਾਰ ਨੂੰ ਤਿੱਖੇ ਬੋਲ

ਉਨ੍ਹਾਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਜਗਾਉਣ ਲਈ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬਿਜਲੀ ਦੀ ਦਰਾਂ ਕਟੋਤੀ ਨਹੀਂ ਕੀਤੀ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ।

ABOUT THE AUTHOR

...view details