ਪੰਜਾਬ

punjab

ETV Bharat / state

ਵੱਡੇ ਭਰਾ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ - ਰਿਮਾਂਡ ਹਾਸਲ

ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਵੱਡੇ ਭਰਾ ਨੇ ਨਾਜਾਇਜ਼ ਸਬੰਧਾਂ ਦੇ ਚੱਲਦੇ ਆਪਣੇ ਹੀ ਭਰਾ ਦਾ ਬੇਰਹਿਮੀ ਦੇ ਨਾਲ ਕਤਲ (murder) ਕਰ ਲਾਸ਼ ਨੂੰ ਖੇਤ ਵਿੱਚ ਦੱਬ ਦਿੱਤਾ। ਪੁਲਿਸ (Police) ਨੇ ਕਾਤਲ ਭਰਾ ਨੂੰ ਗ੍ਰਿਫਤਾਰ (Arrested) ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੱਡੇ ਭਰਾ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ
ਵੱਡੇ ਭਰਾ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

By

Published : Nov 6, 2021, 4:07 PM IST

ਸ੍ਰੀ ਮੁਕਤਸਰ ਸਾਹਿਬ:ਹਲਕਾਂ ਲੰਬੀ ਦੇ ਪਿੰਡ ਧੌਲਾ ਵਿਚ ਪਰਿਵਾਰਿਕ ਰਿਸ਼ਤੇ ਉਸ ਸਮੇਂ ਤਾਰ-ਤਾਰ ਹੋ ਗਏ ਜਦੋਂ ਇਕ ਵੱਡੇ ਭਰਾ ਨੇ ਹੀ ਆਪਣੇ ਛੋਟੇ ਭਰਾ ਦਾ ਕਤਲ (Brother murder) ਕਰ ਦਿੱਤਾ। ਨਜਾਇਜ ਸਬੰਧਾਂ ਦੇ ਚੱਲਦੇ ਵੱਡੇ ਭਰਾ ਨੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਕਾਤਲ ਭਰਾ ਨੇ ਲਾਸ਼ ਨੂੰ ਖੁਰਦ ਬੁਰਦ ਦੇ ਮਕਸਦ ਨੂੰ ਲੈ ਕੇ ਮ੍ਰਿਤਕ ਦੇਹ ਨੂੰ ਖੇਤ ਵਿੱਚ ਦੱਬ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵੱਲੋਂ ਜਾਂਚ ਵਿੱਚ ਸਾਹਮਣੇ ਆਇਆ ਕਿ ਲਾਸ਼ ਨੂੰ ਖੇਤਾਂ ਵਿੱਚ ਦੱਬਿਆ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕਢਵਾਇਆ ਗਿਆ।

ਵੱਡੇ ਭਰਾ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

ਥਾਣਾ ਲੰਬੀ ਦੇ ਪੁਲਿਸ ਮੁਖੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਧੌਲਾ ਦਾ ਗੁਰਮੀਤ ਸਿੰਘ ਘਰ ਤੋਂ ਲਾਪਤ ਹੈ ਜਿਸ ਦੀ ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਗੁਰਮੀਤ ਸਿੰਘ ਦਾ ਉਸ ਦੇ ਵੱਡੇ ਭਰਾ ਗੁਰਜੀਤ ਸਿੰਘ ਨੇ ਕਤਲ ਕਰਕੇ ਲਾਸ਼ ਨੂੰ ਖੇਤ ਵਿੱਚ ਦੱਬ ਦਿੱਤਾ ਸੀ।

ਮੁਲਜ਼ਮ ਗੁਰਜੀਤ ਸਿੰਘ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਗੁਰਜੀਤ ਸਿੰਘ ਦੇ ਪਿੰਡ ਦੀ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਸਨ ਜਿਸ ਨੂੰ ਉਸ ਦਾ ਛੋਟਾ ਭਰਾ ਗੁਰਮੀਤ ਸਿੰਘ ਰੋਕਦਾ ਰਹਿੰਦਾ ਸੀ । ਜਦੋਂ ਇਹ ਦੋਵੇਂ ਭਰਾ ਖੇਤ ਵਿਚ ਕਣਕ ਦੀ ਬਿਜਾਈ ਕਰ ਰਹੇ ਸਨ ਤਾਂ ਗੁਰਜੀਤ ਸਿੰਘ ਨੇ ਆਪਣੇ ਛੋਟੇ ਭਰਾ ਗੁਰਮੀਤ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਲਾਸ਼ ਨੂੰ ਖੇਤ ਵਿਚ ਹੀ ਦੱਬ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਅਕਸ਼ੈ ਕੁਮਾਰ ਦੀ ਫਿਲਮ ਖਿਲਾਫ਼ ਜਬਰਦਸਤ ਪ੍ਰਦਰਸ਼ਨ, ਪੋਸਟਰ ਉਤਾਰ ਮਾਰੀਆਂ ਜੁੱਤੀਆਂ

ABOUT THE AUTHOR

...view details