ਸ੍ਰੀ ਮੁਕਤਸਰ ਸਾਹਿਬ:ਪੰਜਾਬ ਵਿੱਚ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਵਿਆਹ ਸਮਾਗਮਾਂ ਦੌਰਾਨ ਲਗਾਈ ਗਈ ਹੈ। ਪਰ ਪੰਜਾਬ ਵਿੱਚ ਹਥਿਆਰਾਂ ਨਾਲ ਹੋਣ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ 'ਤੇ ਸਥਿਤ ਨਰਾਇਣਗੜ੍ਹ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਚੱਲੀ ਗੋਲੀ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੁਕਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜ਼ਖਮੀ ਵਿਅਕਤੀ ਫਾਇਨੈਂਸ ਕੰਪਨੀ ਦਾ ਮਾਲਕ:-ਇਸ ਦੌਰਾਨ ਹੀ ਮੌਕੇ ਉੱਤੇ ਥਾਣਾ ਸਦਰ ਦੀ ਪੁਲਿਸ ਅਤੇ ਡੀ.ਐੱਸ.ਪੀ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਜਿਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਸੂਰੂ ਕਰ ਦਿੱਤੀ ਹੈ। ਦੱਸ ਦਈਏ ਕਿ ਜ਼ਖਮੀ ਵਿਅਕਤੀ ਜੋ ਕਿ ਬਾਰਾਤ ਨਾਲ ਵਿਆਹ ਸਮਾਗਮ 'ਚ ਸ਼ਾਮਲ ਹੋਣ ਆਇਆ ਸੀ, ਉਹ ਫਾਇਨੈਂਸ ਕੰਪਨੀਦਾ ਮਾਲਕ ਦੱਸਿਆ ਜਾਂਦਾ ਹੈ, ਜਿਸ ਦੀ ਪਛਾਣ ਗੁਟਾਲ ਸਿੰਘ ਸੰਧੂ ਵਜੋਂ ਹੋਈ ਹੈ।
ਮਾਨ ਸਰਕਾਰ ਦੇ ਗੰਨ ਕਲਚਰ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਆਦੇਸ਼ ਸਨ:ਪੰਜਾਬ ਸੀਐਮ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗੰਨ ਕਲਚਰ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੱਕ ਜਾਰੀ ਕੀਤੇ ਸਾਰੇ ਅਸਲਾ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਵਿੱਚ ਪੂਰੀ ਸਮੀਖਿਆ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਨਵੇਂ ਅਸਲਾ ਲਾਇਸੈਂਸ ਬਣਾਉਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।