ਸ੍ਰੀ ਮੁਕਤਸਰ ਸਾਹਿਬ:ਪੰਜਾਬ ਰੋਡਵੇਜ਼ (Punjab Roadways), ਪਨਬੱਸ (Punbus) ਅਤੇ ਪੀ.ਆਰ.ਟੀ.ਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ (Contract Workers Union) ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਪਨਬਸ ਦੇ ਸਮੂਹ ਵਰਕਰਾਂ ਨੇ ਸੈਂਟਰਬਾਡੀ ਦੇ ਸੱਦੇ ਤੇ ਅੱਜ 13 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸ਼ਹਿਰ ਵਿਚ ਮੋਟਰਸਾਈਕਲਾ ਤੇ ਰੋਸ ਮਾਰਚ ਕੱਢਿਆ।
ਇਨ੍ਹਾਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆਂ ਅਤੇ ਸੈਕਟਰੀ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਹਨ ਅਤੇ ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਸਾਹਿਬ ਕਹਿੰਦੇ ਸਨ ਕਿ ਟਰਾਂਸਪੋਰਟ ਮਾਫੀਆਂ (Transport waivers) ਖ਼ਤਮ ਕਰਾਂਗੇ।
ਪਰ ਕੈਪਟਨ ਸਾਹਿਬ ਨੇ ਅੱਜ ਸਰਕਾਰੀ ਬੱਸਾਂ (Government buses) ਹੀ ਖ਼ਤਮ ਕਰ ਦਿੱਤੀਆਂ ਹਨ ਅਤੇ ਸਰਕਾਰ ਦਾ ਨੰਗਾ ਚਿੱਟਾ ਚਿਹਰਾ ਲੋਕਾਂ ਦੀ ਕਚਿਹਰੀ ਵਿੱਚ ਹੜਤਾਲ ਹੋਣ ਤੇ ਸਾਹਮਣੇ ਆਈਆਂ ਹੈ, ਕਿ ਲੋਕਾਂ ਨੂੰ ਸਫ਼ਰ ਸਹੂਲਤਾਂ ਦੇਣ ਵਾਲੇ ਕੱਚੇ ਮੁਲਾਜ਼ਮ ਹੀ ਹਨ। ਸਰਕਾਰ ਕੋਲ ਨਾ ਤਾਂ ਸਰਕਾਰੀ ਬੱਸਾਂ ਹਨ ਨਾ ਹੀ ਸਰਕਾਰੀ ਕਰਮਚਾਰੀ ਹਨ।
ਦੂਸਰੇ ਪਾਸੇ ਕੈਪਟਨ ਸਾਹਿਬ ਕਹਿੰਦੇ ਸਨ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਉਸ ਦੇ ਉਲਟ ਅੱਜ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਦੇ ਕਿਨਾਰੇ ਹੈ, ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।