ਪੰਜਾਬ

punjab

ETV Bharat / state

ਨਾਗਰਿਕਤਾ ਸੋਧ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿਰੁੱਧ: ਚੀਮਾ - ਆਮ ਆਦਮੀ ਪਾਰਟੀ

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ੍ਰੀ ਮੁਕਤਸਰ ਸਾਹਿਬ 'ਚ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਨਾਗਰਿਕਤਾ ਸੋਧ ਕਾਨੂੰਨ 'ਤੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਹੈ।

ਨਾਗਰਿਕਤਾ ਸੋਧ ਕਾਨੂੰਨ
ਨਾਗਰਿਕਤਾ ਸੋਧ ਕਾਨੂੰਨ

By

Published : Dec 22, 2019, 7:38 PM IST

ਸ੍ਰੀ ਮੁਕਤਸਰਕ ਸਾਹਿਬ: ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਦੇ ਘਰ ਆਮ ਆਦਮੀ ਪਾਰਟੀ ਦੀ ਇੱਕ ਮੀਟਿੰਗ ਹੋਈ। ਜਿਸ 'ਚ ਕਈ ਆਪ ਆਗੂ ਹਾਜ਼ਰ ਸਨ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪਹੁੰਚੇ।

ਨਾਗਰਿਕਤਾ ਸੋਧ ਕਾਨੂੰਨ

ਹਰਪਾਲ ਚੀਮਾ ਨੇ ਕਿਹਾ ਕਿ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਹੈ। ਇਹ ਕਾਨੂੰਨ ਮੁਸਲਿਮ ਭਾਈਚਾਰੇ ਨੂੰ ਵੱਖ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਇਸ ਨੂੰ ਧਰਮ ਦੇ ਅਧਾਰ 'ਤੇ ਵੰਡਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦ ਤੋਂ ਇਹ ਕਾਨੂੰਨ ਪਾਸ ਹੋਇਆ ਹੈ ਉਦੋਂ ਤੋਂ ਹੀ ਪੂਰੇ ਭਾਰਤ ਵਿੱਚ ਵਿਰੋਧ ਚੱਲ ਰਿਹਾ ਹੈ। ਇਸ ਕਾਨੂੰਨ ਦੇ ਪਾਸ ਹੋਣ ਨਾਲ ਘੱਟ ਗਿਣਤੀ ਦੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਕਾਨੂੰਨ ਨਾਲ ਆਪਸੀ ਭਾਈਚਾਰਾ ਖ਼ਤਮ ਹੋਵੇਗਾ। ਇਸ ਲਈ ਇਹ ਕਾਨੂੰਨ ਕੇਂਦਰ ਸਰਕਾਰ ਤੁਰੰਤ ਵਾਪਸ ਲਵੇ।

ABOUT THE AUTHOR

...view details