ਜਾਣਕਾਰੀ ਮੁਤਾਬਕ ਆਲਟੋ ਕਾਰ (ਆਰ.ਜੇ 31 ਸੀ ਬੀ 3081) ਸ੍ਰੀ ਮੁਕਤਸਰ ਸਹਿਬ ਤੋਂ ਦੋਦਾ ਗੋਲਡਨ ਮੈਰਿਜ ਪੈਲਸ ਵਿਆਹ 'ਤੇ ਜਾ ਰਹੀ ਸੀ। ਇਹ ਕਾਰ ਪੀਰ ਕਾਬਡੀਆਂ ਦਾ ਰਹਿਣ ਵਾਲਾ ਵਿਕਰਮ ਸਿੰਘ ਚਲਾ ਰਿਹਾ ਸੀ। ਅਚਾਨਕ ਹੀ ਸਾਹਮਣਿਓਂ ਆ ਰਹੀ ਤੇਜ਼ ਰਫ਼ਤਾਰ ਸਵਿੱਫਟ ਡਿਜ਼ਾਇਰ ਕਾਰ ਨੇ ਵਿਕਰਮ ਸਿੰਘ ਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਭਿਆਨਕ ਹਾਦਸੇ 'ਚ 2 ਜੀਆਂ ਦੀ ਮੌਤ - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਭੁੱਲਰ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਵਿੱਚ 2 ਵਿਆਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜੋ ਕਿ ਜ਼ੇਰੇ ਇਲਾਜ ਹਨ।
ਆਲਟੋ ਕਾਰ ਬੇਕਾਬੂ ਹੋ ਗਈ ਅਤੇ ਖੇਤਾਂ 'ਚ ਜਾ ਡਿੱਗੀ। ਇਸ ਹਾਦਸੇ 'ਚ ਕਾਰ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਜ਼ਖ਼ਮੀ ਹੋ ਗਏ। ਜ਼ਖ਼ਮੀ ਵਿਆਕਤੀਆਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਹਿਬ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਪੱਕੀ ਟਿੱਬੀ ਦੇ ਰਹਿਣ ਵਾਲੇ ਹਰਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਅਤੇ ਬਾਕੀ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।
ਦੂਜੇ ਪਾਸੇ ਸਵਿਫਟ ਡਿਜ਼ਾਇਰ ਕਾਰ ਦਾ ਡਰਾਈਵਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦਿਆਂ ਹੀ ਥਾਣਾ ਸਦਰ ਸ੍ਰੀ ਮੁਕਤਸਰ ਸਹਿਬ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਆਪਣੇ ਕਬਜ਼ੇ ਚ ਲੈ ਕੇ ਸਿਵਲ ਹਸਪਤਾਲ ਚ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।