ਪੰਜਾਬ

punjab

ETV Bharat / state

ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ 'ਚ ਬਣੇ ਹੜ੍ਹ ਦੇ ਹਾਲਾਤ - Sri Muktsar Sahib

ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਹੋਣ ਤੋਂ ਨਾਰਾਜ਼ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕੀਤਾ ਹੈ।

ਪਿੰਡਾਂ 'ਚ ਬਣੇ ਹੜ੍ਹ ਦੇ ਹਾਲਾਤ

By

Published : Jul 18, 2019, 4:13 AM IST

ਸ੍ਰੀ ਮੁਕਤਸਰ ਸਾਹਿਬ : ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹ ਦੇ ਹਾਲਾਤ ਬਣ ਗਏ ਹਨ। ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਨਾਲ ਹੋਣ ਕਾਰਨ ਪਿੰਡਾਂ ਦੇ ਨਿਚਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਹੈ। ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਲਈ ਸਹੀ ਪ੍ਰਬੰਧ ਨਾ ਕੀਤੇ ਜਾਣ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਇਸ ਰੋਸ ਨੂੰ ਜ਼ਾਹਿਰ ਕਰਦਿਆਂ ਪਿੰਡ ਉਦੇਕਰਨ ਦੇ ਲੋਕਾਂ ਨੇ ਮੁਕਤਸਰ- ਕੋਟਕਪੂਰਾ ਮੁੱਖ ਮਾਰਗ 'ਤੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਵੀਡੀਓ

ਕਿਸਾਨਾਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਿੰਡ ਵਿੱਚ ਸਹੀ ਪ੍ਰਬੰਧ ਨਹੀਂ ਕੀਤੇ ਗਏ। ਜ਼ਿਲ੍ਹੇ ਦੇ ਡਰੇਨ ਵਿਭਾਗ ਵੱਲੋਂ ਹਰ ਵਾਰ ਸਿਰਫ਼ ਕਾਗਜ਼ਾਂ ਉੱਤੇ ਸਫਾਈ ਦਾ ਕੰਮ ਦਰਸਰਾਇਆ ਜਾਂਦਾ ਹੈ ਅਸਲ ਵਿੱਚ ਜ਼ਮੀਨੀ ਪੱਧਰ 'ਤੇ ਅਜਿਹਾ ਨਹੀਂ ਹੁੰਦਾ। ਲੋਕਾਂ ਵੱਲੋਂ ਡਰੇਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਾਗਜ਼ ਉੱਤੇ ਕੰਮ ਵਿਖਾ ਕੇ ਲੱਖਾਂ ਰੁਪਏ ਖ਼ੁਦ ਕੋਲ ਰੱਖਣ ਦੇ ਦੋਸ਼ ਲਗਾਏ ਗਏ। ਲੋਕ ਨੇ ਆਪਣੇ ਖ਼ਰਚੇ 'ਤੇ ਇਸ ਦੀ ਸਫ਼ਾਈ ਕਰਦੇ ਹਨ। ਪਿੰਡ ਵਾਲਿਆਂ ਨੇ ਕਿਹਾ ਕਿ ਫ਼ਸਲ ਬਰਬਾਦ ਹੋਣ ਤੋਂ ਬਾਅਦ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ।

ABOUT THE AUTHOR

...view details