ਮੁਕਤਸਰ ਸਾਹਿਬ : ਸਿਵਲ ਹਸਪਤਾਲ ਮੁਕਤਸਰ ਸਾਹਿਬ ਵਿੱਚ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਗਲਾ ਨੇ ਅਚਾਨਕ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਉਹ ਚੈਕਿੰਗ ਕਰ ਆਏ ਹਨ। ਹਸਪਤਾਲ ਵਿੱਚ ਸਫ਼ਾਈ ਕਰਮਚਾਰੀ ਜਿਸ ਠੇਕੇਦਾਰ ਦੇ ਅਧੀਨ ਕੰਮ ਕਰ ਰਿਹਾ ਹੈ ਉਹ ਠੇਕੇ ਦਾ ਹਰ ਸਫ਼ਾਈ ਕਰਮਚਾਰੀ ਤੋਂ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਉਨ੍ਹਾਂ ਤੋਂ ਵਸੂਲਦਾ ਹੈ।
ਠੇਕੇਦਾਰ 'ਤੇ ਸਫ਼ਾਈ ਸੇਵਕਾਂ ਤੋਂ ਮਹੀਨਾ ਵਸੂਲਣ ਦੇ ਦੋਸ਼ - Civil Hospital Muktsar
ਸਿਵਲ ਹਸਪਤਾਲ ਮੁਕਤਸਰ ਸਾਹਿਬ ਵਿੱਚ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਗਲਾ ਨੇ ਅਚਾਨਕ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਉਹ ਚੈਕਿੰਗ ਕਰ ਆਏ ਹਨ।
ਠੇਕੇਦਾਰ 'ਤੇ ਸਫ਼ਾਈ ਸੇਵਕਾਂ ਤੋਂ ਮਹੀਨਾ ਵਸੂਲਣ ਦੇ ਦੋਸ਼
ਉਨ੍ਹਾਂ ਕਿਹਾ ਕਿ ਸਫਾਈ ਕਰਮੀ ਤੋਂ ਪ੍ਰਤੀ ਮਹੀਨਾ 1500 ਰੁਪਏ ਵਸੂਲਣਾ ਧੱਕੇਸ਼ਾਹੀ ਹੈ। ਇਸ ਮੌਕੇ ਕੰਮਿਸ਼ਨ ਮੈਂਬਰ ਨੇ ਕਿਹਾ ਕਿ ਠੇਕੇਦਾਰ ਦਾ ਲਾਇਸੰਸ ਕੈਂਸਲ ਕਰਕੇ ਇਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਸਫ਼ਾਈ ਸੇਵਕਾਂ ਨੇ ਹਸਪਤਾਲ ਦੇ ਮੈਡੀਕਲ ਅਫਸਰ ਜਾਂ ਹੋਰ ਕਿਸੇ ਅਧਿਕਾਰੀ ਨੂੰ ਇਸ ਦੀ ਸ਼ਿਕਾਇਤ ਇਸ ਲਈ ਨਹੀਂ ਕੀਤੀ ਕਿਉਂਕਿ ਠੇਕੇਦਾਰ ਉਨ੍ਹਾ ਨੂੰ ਕੰਮ ਤੋਂ ਹਟਾਉਣ ਦੀਆਂ ਧਮਕੀਆਂ ਦਿੰਦਾ ਸੀ।